Saturday, September 5, 2026

ਅਜਨਾਲਾ ‘ਚ ਅਗਸਤ 2025 ਦੀ ਹੜ੍ਹ ਪੀੜਤਾਂ ਦੇ ਕਾਨੂੰਨੀ ਵਾਰਸਾਂ ਨੂੰ ਮੁਆਵਜ਼ਾ ਜਾਰੀ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ) – ਅਗਸਤ 2025 ਵਿੱਚ ਅਜਨਾਲਾ ਇਲਾਕੇ ਦੀ ਦਰਿਆਈ ਪੱਟੀ ਵਿੱਚ ਆਏ ਭਿਆਨਕ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਮਨੁੱਖਤਾ ਦੇ ਨਾਤੇ ਕੁੱਲ 20,04,829.90/- (ਵੀਹ ਲੱਖ ਚਾਰ ਹਜ਼ਾਰ ਅੱਠ ਸੌ ਉਣੱਤੀ ਰੁਪਏ ਨੱਬੇ ਪੈਸੇ) ਜਾਰੀ ਕੀਤੇ ਗਏ ਹਨ।ਇਹ ਰਕਮ 10 ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਗਈ ਹੈ, ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਇਸ ਦੁੱਖਦਾਈ ਹੜ੍ਹ ਘਟਨਾ ਵਿੱਚ ਮੌਤ ਹੋ ਗਈ ਸੀ।ਹਰ ਪਰਿਵਾਰ ਨੂੰ 2,00,482.99/- (ਦੋ ਲੱਖ ਚਾਰ ਸੌ ਬਿਆਸੀ ਰੁਪਏ ਨੰਵੇਂ ਪੈਸੇ) ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ ਹੈ।
ਇਹ ਰਕਮ ਸੈਸ਼ਨ ਡਵਿਜ਼ਨ ਅੰਮ੍ਰਿਤਸਰ ਦੇ ਸਾਰੇ ਨਿਆਂਇਕ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਵੈਛਿਕ ਯੋਗਦਾਨ ਦੇ ਰੂਪ ਵਿੱਚ ਇਕੱਠੀ ਕੀਤੀ ਗਈ। ਇਹ ਰਕਮ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੂੰ ਭੇਜੀ ਗਈ, ਤਾਂ ਜੋ ਮ੍ਰਿਤਕਾਂ ਦੇ ਕਾਨੂੰਨੀ ਵਾਰਸਾਂ ਵਿੱਚ ਇਸ ਦੀ ਵੰਡ ਕੀਤੀ ਜਾ ਸਕੇ।
ਆਰਥਿਕ ਸਹਾਇਤਾ ਤੋਂ ਇਲਾਵਾ, ਹੜ੍ਹ ਦੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚ ਕਰਕੇ ਸੁੱਕਾ ਰਾਸ਼ਨ, ਪਸ਼ੂਆਂ ਲਈ ਚਾਰਾ, ਮੈਡੀਕਲ ਕਿੱਟਾਂ ਅਤੇ ਹੋਰ ਜ਼ਰੂਰੀ ਸਮਾਨ ਵੀ ਵੰਡਿਆ ਗਿਆ।ਇਹ ਸਮਾਗਮ ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਐਗਜ਼ੀਕਿਊਟਿਵ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਜਸਟਿਸ ਰੋਹਿਤ ਕਪੂਰ, ਪ੍ਰਸ਼ਾਸਕੀ ਜੱਜ ਸੈਸ਼ਨ ਡਵਿਜ਼ਨ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ।
ਇਸ ਮੌਕੇ ਚੈਕਾਂ ਦੀ ਵੰਡ ਮਿਸ ਜਤਿੰਦਰ ਕੌਰ, ਜਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਵੱਲੋਂ ਕੀਤੀ ਗਈ। ਅਮਰਦੀਪ ਸਿੰਘ ਬੈਂਸ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਯਤਨਾਂ ਦੀ ਵਿਸ਼ੇਸ਼ ਸਰਾਹਨਾ ਕੀਤੀ ਗਈ।

 

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …