ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤਾਂ ਦੀਆਂ ਸਲਾਨਾ
ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂੂ ਹੋ ਰਹੀਆਂ ਹਨ, ਜਿਨਾਂ ਨੂੰ ਸੁਚੱਜੇ, ਨਿਰਪੱਖ ਅਤੇ ਨਕਲ ਰਹਿਤ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਰਜੇਸ਼ ਕੁਮਾਰ ਸ਼ਰਮਾ ਅਤੇ ਉਪ ਜਿਲਾ ਸਿੱਖਿਆ ਅਫਸਰ ਸਕੈਂਡਰੀ ਰਜੇਸ਼਼ ਖੰਨਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਜਿਲ੍ਹੇ ਵਿੱਚ ਕੁੱਲ 220 ਕੇਂਦਰ ਸਥਾਪਿਤ ਕੀਤੇ ਗਏ ਹਨ, ਇਸ ਦੇ ਨਾਲ 204 ਸੈਲਫ ਸੈਂਟਰ ਹਨ, ਜਿਨਾਂ ਵਿੱਚ ਡੀ.ਏ ਕੋਡ ਦੇ ਵਿਦਿਆਰਥੀ ਪ੍ਰੀਖਿਆ ਦੇਣਗੇ।ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱੱ 83077 ਵਿਦਿਆਰਥੀ ਪ੍ਰੀਖਿਆ ਦੇ ਰਹੇ ਹਨ, ਜਿਨਾਂ ਵਿੱਚ ਅੱਠਵੀਂ ਦੇ 28232 ਵਿਦਿਆਰਥੀ ਦਸਵੀਂ ਜਮਾਤ ਦੇ 27518 ਵਿਦਿਆਰਥੀ ਅਤੇ ਬਾਰਵੀਂ ਜਮਾਤ ਦੇ 27327 ਵਿਦਿਆਰਥੀ ਪ੍ਰੀਖਿਆ ਵਿੱਚ ਬੈਠਣਗੇ।ਪ੍ਰੀਖਿਆਵਾਂ ਸਬੰਧੀ ਜਿਲ੍ਹਾ ਸਿੱਖਿਆ ਦਫਤਰ ਸਕੈਂਡਰੀ ਅੰਮ੍ਰਿਤਸਰ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ। ਜਿਸ ਵਿੱਚ ਰਾਜਦੀਪ ਸਿੰਘ ਸਟੈਨੋ, ਸੁਖਪਾਲ ਸਿੰਘ ਲੈਕਚਰਾਰ, ਗੁਰਬੀਰ ਸਿੰਘ ਕੰਪਿਊਟਰ ਫੈਕਲਟੀ, ਅਮਰਜੀਤ ਸਿੰਘ ਕੰਪਿਊਟਰ ਫੈਕਲਟੀ, ਗੌਰਵ ਅਰੋੜਾ ਕੰਪਿਊਟਰ ਫੈਕਲਟੀ ਤੈਨਾਤ ਕੀਤੇ ਗਏ ਹਨ।ਇਹਨਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਕੰਟਰੋਲਰਾਂ ਅਤੇ ਪ੍ਰੀਖਿਆ ਅਮਲੇ ਨੂੰ ਪੇਸ਼ ਆਉਣ ਵਾਲੀਆਂ ਦਿੱਕਤਾਂ ਹੱਲ ਕਰਨਗੇ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰ ‘ਤੇ ਉਡਨ ਦਸਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਜਿਲ੍ਹਾ ਸਿੱਖਿਆ ਅਫਸਰ (ਸੈ.ਸ), ਜਿਲ੍ਹਾ ਸਿੱਖਿਆ ਅਫ਼ਸਰ (ਐਲੀ.), ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸ) ਅਤੇ ਡਾਇਟ ਪ੍ਰਿੰਸੀਪਲ ਸ਼ਾਮਿਲ ਹਨ।ਜਿਲ੍ਹਾ ਅੰਮ੍ਰਿਤਸਰ ਦੇ ਸੀਨੀਅਰ ਪ੍ਰਿੰਸੀਪਲਾਂ ਨੂੰ ਬਲਾਕਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।ਸਾਰੇ ਕੇਂਦਰ ਕੰਟਰੋਲਾਂ ਨੂੰ ਬੋਰਡ ਦੀਆਂ ਹਦਾਇਤਾਂ ਅਨੁਸਾਰ ਬੈਠਕ ਪ੍ਰਬੰਧ, ਪ੍ਰਸ਼ਨ ਪੱਤਰਾਂ ਦੀ ਸੁਰੱਖਿਆ ਸੀ.ਸੀ.ਟੀ.ਵੀ ਨਿਗਰਾਨੀ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।ਪ੍ਰੀਖਿਆ ਕੇਂਦਰਾਂ ‘ਤੇ ਪੀਣ ਵਾਲੇ ਪਾਣੀ, ਸਫਾਈ ਅਤੇ ਬਿਜਲੀ ਦੇ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ।ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਦਾ ਪ੍ਰੀਖਿਆ ਕੇਂਦਰ ਵਿੱਚ ਡਿਊਟੀ ਤੇ ਹਾਜ਼ਰ ਹੋਣਾ ਯਕੀਨੀ ਬਣਾਇਆ ਜਾਵੇ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media