ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਐਡਵਾਈਜ਼ਰੀ ਬੋਰਡ ਦੇ ਨਿਯੁੱਕਤ ਕੀਤੇ ਗਏ
ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ।ਅਹੁੱਦਾ ਸੰਭਾਲਣ ਤੋਂ ਪਹਿਲਾਂ ਬਾਲ ਜੋਗੀ ਪ੍ਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਮੱਥਾ ਟੇਕ ਕੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਉਨ੍ਹਾਂ ਨਾਲ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਿਸ਼ੇਸ਼ ਤੌਰ `ਤੇ ਦਿੱਲੀ ਤੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੇ ਦੱਤ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ, ਵਿਧਾਇਕ ਦਲਬੀਰ ਸਿੰਘ ਟੌਂਗ, ਵਿਧਾਇਕ ਬਲਕਾਰ ਸਿੰਘ, ਵਿਧਾਇਕਾ ਇੰਦਰਜੀਤ ਕੌਰ ਮਾਨ, ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜੋਨ ਦੀ ਕੋਆਰਡੀਨੇਟਰ ਸੋਨੀਆ ਮਾਨ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸੋਹੇਲ ਮੀਰ ਕਾਸਿਮ, ਐਸ.ਡੀ.ਐਮ ਲੋਪੋਕੇ ਖੁਸ਼ਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।
ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਦਫ਼ਤਰ ਵਿੱਚ ਆਪਣਾ ਅਹੁੱਦਾ ਸੰਭਾਲਣ ਉਪਰੰਤ ਚੇਅਰਮੈਨ ਬਾਲ ਜੋਗੀ ਪਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਦਾ ਸ਼ੁਕਰਾਨਾਂ ਕਰਨ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਬਾਲ ਜੋਗੀ ਪਰਗਟ ਨਾਥ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਜੋ ਜ਼ਿੰਮੇਵਾਰੀ ਦਿੱਤੀ ਹੈ ਉਹ ਉਸ ਨੂੰ ਪੂਰੀ ਸੇਵਾ-ਭਾਵਨਾ, ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਵਿਧਾਇਕਾਂ ਵੱਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਨਵ-ਨਿਯੁੱਕਤ ਚੇਅਰਮੈਨ ਬਾਲ ਜੋਗੀ ਪਰਗਟ ਨਾਥ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਦੀ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ, ਮੈਡਮ ਸੁਨੈਨਾ ਰੰਧਾਵਾ, ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਜਨਰਲ ਮੈਨੇਜਰ ਸੁਖਮਨ ਸਿੰਘ, ਮਾਝਾ ਜੋਨ ਦੇ ਸਕੱਤਰ ਰਵਿੰਦਰ ਹੰਸ, ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਡਾ. ਇੰਦਰਪਾਲ, ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ, ਡੀ.ਐੱਸ.ਪੀ ਰਾਜਾਸਾਂਸੀ ਨੀਰਜ ਕੁਮਾਰ ਤੋਂ ਇਲਾਵਾ ਹੋਰ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਹਾਜ਼ਰ ਸਨ।
Check Also
ਅੱਜ ਦੀ ਸਿੱਖਿਆ ਉਹੀ ਹੈ ਜੋ ਵਿਦਿਆਰਥੀਆਂ ਨੂੰ ਸਮਾਜ ਦੀਆਂ ਅਸਲ ਲੋੜਾਂ ਨਾਲ ਜੋੜੇ – ਵਾਈਸ ਚਾਂਸਲਰ
ਅੰਮ੍ਰਿਤਸਰ, 16 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਅਧੀਨ …
Punjab Post Daily Online Newspaper & Print Media