Tuesday, June 16, 2026

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਵਾਰਡ ਨੰਬਰ 37 ਦੇ ਨਿਵਾਸੀਆਂ ਨਾਲ ਵਿਕਾਸ ਕਾਰਜ਼ਾਂ ਬਾਰੇ ਕੀਤੀ ਮੀਟਿੰਗ

ਅੰਮ੍ਰਿਤਸਰ,, 17 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਦੱਖਣੀ) ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਵੱਲੋਂ ਵਾਰਡ ਨੰਬਰ 37 ‘ਚ ਪੈਂਦੇ ਪਿੰਡ ਸੁਲਤਾਨਵਿੰਡ ਦੇ ਨਿਵਾਸੀਆਂ ਨਾਲ ਮੀਟਿੰਗ ਕਰਕੇ ਵਾਰਡ ਵਿੱਚ ਚੱਲ ਰਹੇ ਢਾਂਚਾਗਤ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਮ੍ਰਿਤਸਰ ਦੱਖਣੀ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਸ ਨੂੰ ਵਿਕਾਸ ਵਰ੍ਹੇ ਵਜੋਂ ਮਨਾਉਂਦਿਆਂ ਹਲਕੇ ਵਿੱਚ ਵਿਕਾਸ ਦੇ ਨਵੇਂ ਅਯਾਮ ਕਾਇਮ ਕੀਤੇ ਜਾਣਗੇ।
ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਪੂਰੀ ਦੁਨੀਆਂ ਵਿੱਚ ਆਪਣੀ ਖਾਸ ਥਾਂ ਰੱਖਦੀ ਹੈ ਅਤੇ ਦੁਨੀਆਂ ਭਰ ਵਿੱਚੋਂ ਸ਼ਰਧਾਲੂ ਏਥੇ ਆਪਣੀ ਅਕੀਦਤ ਭੇਟ ਕਰਨ ਆਉਂਦੇ ਹਨ।ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੀ ਸਫ਼ਾਈ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ।ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸ਼ਹਿਰ ਦੀ ਸਫ਼ਾਈ ਰੱਖਣ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ।
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਬਜ਼ਟ ਵਿੱਚ ਸੂਬੇ ਦੇ ਵਿਕਾਸ ਲਈ ਹੋਰ ਵੀ ਫੰਡ ਰੱਖੇ ਜਾਣਗੇ ਅਤੇ ਜਿਹੜੇ ਵਿਕਾਸ ਕਾਰਜ ਰਹਿ ਗਏ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਇਲਾਕੇ ਦੇ ਲੋਕਾਂ ਨੇ ਵਿਧਾਇਕ ਡਾ. ਨਿੱਜਰ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਇਸ ਮੌਕੇ ਉਨ੍ਹਾਂ ਨਾਲ ਵਾਰਡ ਇੰਚਾਰਜ਼ ਅਤੇ ਪ੍ਰਗਤੀਸ਼ੀਲ ਨੌਜਵਾਨ ਆਗੂ ਹਿੰਮਤਜੀਤ ਸਿੰਘ ਤੇ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।

 

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …