Thursday, April 30, 2026

4 ਹਫਤੇ ਦੀ ਡੇਅਰੀ ਸਿਖਲਾਈ ਕੋਰਸ ਦੀ ਕੌਂਸਲਿੰਗ 19 ਫਰਵਰੀ ਨੂੰ

ਅੰਮ੍ਰਿਤਸਰ 17 ਫਰਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਟਰਾਂਸਪੋਰਟ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁਡੀਆਂ ਅਤੇ ਡਾਇਰੈਕਟਰ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਰਿਆਮ ਸਿੰਘ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ 4 ਹਫਤੇ ਡੇਅਰੀ ਸਿਖਲਾਈ ਕੋਰਸ 23-2-2026 ਤੋਂ 20-3-2026 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਚਲਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਡੇਅਰੀ ਸਵੈ ਰੋਜਗਾਰ ਸਿਖਲਾਈ ਸਬੰਧੀ ਕੌਂਸਲਿੰਗ 19 ਫਰਵਰੀ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਰੱਖੀ ਗਈ ਹੈ, ਜਿਸ ਵਿੱਚ ਦੁੱਧ ਤੋਂ ਦੁੱਧ ਦੇ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ,ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਇਸ ਸਿਖਲਾਈ ਲਈ ਜਿਲ੍ਹਾ ਅੰਮ੍ਰਿਤਸਰ ਦੇ ਚਾਹਵਾਨ ਡੇਅਰੀ ਫਾਰਮਰ 19-2-2026 ਨੂੰ ਪੰਜਵੀ/ਦਸਵੀਂ ਜਾਂ ਬਾਰਵੀਂ ਦਾ ਸਰਟੀਫਿਕੇਟ ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਸਵੇਰੇ 9.00 ਵਜੇ ਕਾਉਂਸਲਿੰਗ ਲਈ ਹਾਜਰ ਹੋਣ।ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5000/- ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4000/- ਰੁਪਏ ਹੈ।
ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵੇਰਕਾ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰ. 8872918300 ਅਤੇ 9465725610 ‘ਤੇ ਸੰਪਰਕ ਕਰ ਸਕਦੇ ਹਨ।

 

Check Also

ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ

ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …