ਅੰਮ੍ਰਿਤਸਰ, 17 ਫਰਵਰੀ – ( ) – ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਅੱਜ ਸਿਵਲ ਹਸਪਤਾਲ
ਅਜਨਾਲਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਇਸ ਕੈਂਪ ਵਿੱਚ ਵਿਸ਼ੇਸ਼ ਤੌਰ `ਤੇ ਪਹੁੰਚੇ।ਇਸ ਕੈਂਪ ਦੌਰਾਨ ਹਸਪਤਾਲ ਦੇ ਐਸ.ਐਮ.ਓ ਸਮੇਤ ਵੱਖ-ਵੱਖ ਮਾਹਿਰ ਡਾਕਟਰਾਂ ਵਲੋਂ 400 ਤੋਂ ਵਧੇਰੇ ਬਜ਼ੁਰਗਾਂ ਦੀਆਂ ਬਿਮਾਰੀਆਂ ਦੀ ਜਾਂਚ ਕਰਕੇ ਇਲਾਜ਼ ਲਈ ਮੁਫਤ ਦਵਾਈਆਂ ਦਿੱਤੀਆਂ ਗਈਆਂ।
ਕੈਂਪ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੇ ਬਜ਼ੁਰਗ ਬੋਹੜ ਦੀ ਠੰਡੀ ਤੇ ਸੁਹਾਵਨੀ ਛਾਂ ਵਰਗੇ ਹਨ ਅਤੇ ਸਮਾਜ ਦਾ ਬਹੁਮੱੁਲਾ ਖ਼ਜ਼ਾਨਾ ਹਨ।ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਸ਼ੁਰੂ ਕਰਕੇ ਬਜੁਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੁਹਿਰਦ ਯਤਨ ਸ਼ੁਰੂ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ ਨਾਅਰਾ ਹੀ ਨਹੀਂ ਸਗੋਂ ਸੂਬਾ ਮਾਨ ਸਰਕਾਰ ਬਜ਼ੁਰਗਾਂ ਦੀ ਸਵੈਮਾਨ ਸੁਰੱਖਿਆ, ਸਿਹਤ ਤੇ ਸਮਾਜਿਕ ਸੰਭਾਲ ਲਈ ਪੂਰੀ ਤਰਾਂ ਵਚਨਬੱਧ ਹੈ।
ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਇਸ ਵਿਸ਼ੇਸ਼ ਮੁਹਿੰਮ ਦੀ ਸਫਲਤਾ ਲਈ ਚਾਲੂ ਵਿੱਤੀ ਸਾਲ 2025-26 ਦੌਰਾਨ 7.86 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਇਸੇ ਦੌਰਾਨ ਅਜਨਾਲਾ ਸ਼ਹਿਰ ਦੀ ਵਾਰਡ ਨੰ: 7 ‘ਚ ਬਲਾਕ ਸ਼ਹਿਰੀ ਪ੍ਰਧਾਨ ਤੇ ਚੇਅਰਮੈਨ ਅਮਿਤ ਔਲ ਦੇ ਉੱਦਮ ਨਾਲ 10 ਲੱਖ ਰੁਪਏ ਮੁਫਤ ਸਿਹਤ ਬੀਮਾ ਸਕੀਮ ਦੇ ਕਾਰਡ ਬਣਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਅਤੇ ਕੈਂਪ ਦੌਰਾਨ 120 ਲਾਭਪਾਤਰਾਂ ਦੇ ਬਣਾਏ ਗਏ।ਸਿਹਤ ਕਾਰਡ ਵੰਡਣ ਦੌਰਾਨ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਕਰੀਬ 3 ਕਰੋੜ ਵੱਸੋਂ ਨੂੰ 10 ਲੱਖ ਰੁਪਏ ਤੱਕ ਮੁਫਤ ਸਿਹਤ ਬੀਮਾ ਦੀ ਸਹੂਲਤ ਮੁਹੱਈਆ ਕਰਵਾਉਣ ‘ਚ ਭਗਵੰਤ ਮਾਨ ਸਰਕਾਰ ਸਿਰਫ ਦੇਸ਼ ‘ਚੋਂ ਹੀ ਨਹੀਂ ਸਗੋਂ ਵਿਸ਼ਵ ਭਰ ‘ਚੋਂ ਆਪਣੇ ਨਾਗਰਿਕਾਂ ਨੂੰ 10 ਲੱਖ ਰੁਪਏ ਮੁਫਤ ਸਿਹਤ ਸਹੂਲਤ ਦੇਣ ‘ਚ ਪਹਿਲੀ ਸਰਕਾਰ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ।
ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਹੀ, ਪੀ.ਏ ਮੁਖਤਾਰ ਸਿੰਘ, ਸ਼ਹਿਰੀ ਪ੍ਰਧਾਨ ਅਮਿਤ ਔਲ, ਨਗਰ ਕੌਂਸਲ ਪ੍ਰਧਾਨ ਭੱਟੀ ਜਸਪਾਲ ਸਿੰਘ ਢਿੱਲੋਂ, ਕੌਂਸਲਰ ਸੁਨੀਤਾ ਰਾਣੀ, ਸ਼ਿਵ ਚਾਹਲ, ਦਵਿੰਦਰ ਸਿੰਘ ਸੋਨੂੰ, ਗੁਰਦੀਪ ਕੌਰ ਸਮੇਤ ਹੋਰ ਸ਼ਖਸ਼ੀਅਤਾਂ ਤੇ ਆਗੂ ਮੌਜ਼ੂਦ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media