Thursday, August 20, 2026

`ਪੋਸ਼ਣ ਦੀ ਪੜ੍ਹਾਈ` ਤਹਿਤ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵਿਕਾਸ ਲਈ ਆਂਗਨਵਾੜੀ ਵਰਕਰਾਂ ਨੂੰ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ) – ਜਿਲ੍ਹਾ ਅੰਮ੍ਰਿਤਸਰ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਕਸ਼ਮ ਆਗਨਵਾੜੀ ਅਤੇ ‘ਪੋਸ਼ਣ ਵੀ, ਪੜ੍ਹਾਈ ਵੀ’, ਮੁਹਿੰਮ ਦੇ ਅਧੀਨ ਆਗਨਵਾੜੀ ਵਰਕਰਾਂ ਦੀ ਤੀਸਰੇ ਬੈਂਚ ਮਜੀਠੇ ਦੀ 13, 14 ਅਤੇ 16 ਫਰਵਰੀ ਤੱਕ ਟ੍ਰੇਨਿੰਗ ਕਰਵਾਈ ਗਈ।ਸਰਕਾਰੀ ਸਕੂਲ ਗਹਿਰੀ ਮੰਡੀ (ਜੰਡਿਆਲਾ) ਅੰਮ੍ਰਿਤਸਰ ਵਿੱਚ ਕਾਰਵਾਈ ਗਈ।ਇਸ ਟ੍ਰੇਨਿੰਗ ਦੌਰਾਨ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਦੇ ਸਮੁੱਚੀ ਵਿਕਾਸ ਪ੍ਰਕਿਰਿਆ (3 ਸਾਲ) ਅਤੇ (3 ਸਾਲ) ਨੂੰ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ।ਜਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਨੇ ਕਿਹਾ ਕਿ ਇਹ ਟ੍ਰੇਨਿੰਗ ਲੈਣ ਨਾਲ ਆਂਗਨਵਾੜੀ ਵਰਕਰਾਂ ਦੀ ਸਮਰੱਥਾ ਵਧਾਉਣ ਦੇ ਨਾਲ-ਨਾਲ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਦੋਵਾਂ ਵਿੱਚ ਵੀ ਸੁਧਾਰ ਆਵੇਗਾ।ਇਸ ਟ੍ਰੇਨਿੰਗ ਵਿੱਚ ਆਂਗਨਵਾੜੀ ਵਰਕਰਾਂ ਨੂੰ 3 ਤੋਂ 6 ਸਾਲ ਦੇ ਬੱਚਿਆਂ ਨੂੰ ਭਾਸ਼ਾ, ਬੌਧਿਕ, ਰਚਨਾਤਮਕ ਤੇ ਸਰੀਰਕ ਵਿਕਾਸ ਅਤੇ ਸੱਭਿਆਚਾਰਕ ਵਿਕਾਸ ਨਾਲ ਸੰਬਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ, ਸੀ.ਡੀ.ਪੀ.ਓ ਜਸਪ੍ਰੀਤ ਸਿੰਘ, ਬਲਾਕ ਕੋਆਰਡੀਨੇਟਰ, ਸੁਜਾਤਾ, ਕੋਆਰਡੀਨੇਟਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਆਗਨਵਾੜੀ ਵਰਕਰਾਂ ਹਾਜ਼ਰ ਸਨ।

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਪੱਧਰ ‘ਤੇ ਹੋ ਰਹੇ ਉਪਰਾਲਿਆਂ ਦੀ ਸਰਾਹਨਾ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੀ ਵੰਡੇ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …