ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਦਾਲ ਮੰਡੀ, ਸਵਾਕ ਮੰਡੀ, ਨਮਕ ਮੰਡੀ ਅਤੇ
ਆਲੇ-ਦੁਆਲੇ ਦੇ ਖੇਤਰਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ਼ ਜਾਰੀ ਰਹਿਣਗੇ।ਉਨ੍ਹਾਂ ਕਿਹਾ ਕਿ ਗਲੀਆਂ ਅਤੇ ਸੜਕਾਂ ਦੇ ਨਿਰਮਾਣ ਲਈ 5 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਅੱਜ ਦਾਲ ਮੰਡੀ, ਵਾਲਡ ਸਿਟੀ ਖੇਤਰ ਵਿੱਚ ਸ਼ੁਭ ਸ਼ੁਰੂਆਤ ਕੀਤੀ ਗਈ।ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਖੇਤਰਾਂ ਦੇ ਵਪਾਰੀ ਟੁੱਟੀਆਂ ਗਲੀਆਂ ਅਤੇ ਬਾਜ਼ਾਰਾਂ ਦੀ ਮੁਰੰਮਤ ਦੀ ਮੰਗ ਕਰ ਰਹੇ ਸਨ, ਜੋ ਹੁਣ ਪੂਰੀ ਹੋ ਗਈ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਬਹੁਤ ਰਾਹਤ ਮਿਲੇਗੀ।
ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਲਈ ਸਰਕਾਰ ਹੈ।ਉਹ ਨਿੱਜੀ ਤੌਰ `ਤੇ ਲੋਕਾਂ ਨੂੰ ਮਿਲ ਰਹੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਹੱਲ ਲੱਭ ਰਹੇ ਹਨ।ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਕੰਕਰੀਟ ਫਲੋਰਿੰਗ ਦਾ ਕੰਮ ਤੇਜ਼ੀ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਲਈ ਹੌਟ ਮਿਕਸ ਪਲਾਂਟ ਵੀ ਕੁਝ ਦਿਨਾਂ ਵਿੱਚ ਚਾਲੂ ਹੋ ਜਾਵੇਗਾ।
ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਲਈ ਖਾਪਰਖੇੜੀ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਨੂੰ 50 ਐਮ.ਐਲ.ਡੀ ਵਧਾਉਣ ਦਾ ਕੰਮ ਵੀ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਕੈਰੋ ਮਾਰਕੀਟ ਆਧੁਨਿਕ ਪਾਰਕਿੰਗ ਸਟੈਂਡ ਦੀ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ।ਦੋਵੇਂ ਪ੍ਰੋਜੈਕਟ ਜੂਨ 2026 ਵਿੱਚ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਢਾਬਾ ਖਟੀਕਾ ਵਿਖੇ ਸਥਿਤ ਇਤਿਹਾਸਕ ਮਹਿਲਾ ਹਸਪਤਾਲ ਦੇ ਵਿਕਾਸ ਕਾਰਜ਼ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਆਉਣ ਵਾਲੇ ਦਿਨਾਂ ਵਿੱਚ ਇਸ ਹਸਪਤਾਲ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ।
ਇਸ ਮੌਕੇ ਵਾਰਡ ਇੰਚਾਰਜ਼ ਰਿਸ਼ੀ ਕਪੂਰ, ਬੌਬੀ ਸੇਤੀਆ, ਗੁਰਮੀਤ ਸਿੰਘ ਕਾਲੜਾ, ਰਾਹੁਲ ਕੁਮਾਰ, ਮੈਡਮ ਰਾਸ਼ੀ, ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਨਿਗਮ ਅਧਿਕਾਰੀ ਮੌਜ਼ੂਦ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media