Friday, September 25, 2026

ਪ੍ਰੀਖਿਆਂ ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਲਾਗੂ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਵਿੱਦਿਆ ਭਵਨ ਫੇਜ਼ 8, ਐਸ.ਏ.ਐਸ ਨਗਰ ਮੁਹਾਲੀ ਵੱਲੋਂ ਅਰਧ ਸਰਕਾਰੀ ਪੱਤਰ ਨੰਬਰ 2716 ਮਿਤੀ 06.02.2026 ਰਾਹੀਂ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ-2026 (ਸਮੇਤ ਓਪਨ ਸਕੂਲ) ਦੀਆਂ ਪ੍ਰੀਖਿਆਵਾਂ ਜੋ ਕਿ 04.04.2026 ਦੁਪਹਿਰ 02.15 ਵਜੇ ਤੱਕ ਹੋਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਿਲ੍ਹੇ ਵਿੱਚ ਸਥਾਪਿਤ ਕੀਤੇ ਗਏ 424 ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਦੇ ਨਾਲ-ਨਾਲ ਅਤੇ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਰੋਹਿਤ ਗੁਪਤਾ ਵਧੀਕ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ ਇਸ ਸਬੰਧੀ ਹੁਕਮ ਜਾਰੀ ਕਰਦੇ ਹੋਏ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲ੍ਹਾ ਅੰਮ੍ਰਿਤਸਰ ਵਿੱਚ ਉਪਰੋਕਤ ਪ੍ਰੀਖਿਆਵਾਂ ਨੂੰ ਨਿਰਵਿਘਣ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਪਾਸੋਂ ਪ੍ਰਾਪਤ ਹੋਈ 424 ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਬੀ.ਐਨ.ਐਸ.ਐਸ ਲਾਗੂ ਕੀਤਾ ਹੈ।
ਕਮਿਸ਼ਨਰ ਪੁਲਿਸ ਅੰਮ੍ਰਿਤਸਰ (ਸ਼ਹਿਰ) ਅਤੇ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ (ਦਿਹਾਤੀ) ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪ੍ਰੀਖਿਆ ਕੇਂਦਰਾਂ ਵਿੱਚ ਇਸ ਹੁਕਮ ਦੀ ਪਾਲਣਾ ਕਰਵਾਉਣ ਅਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧਾਂ ਲਈ ਲੋੜੀਂਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣਗੇ।
ਇਹ ਹੁਕਮ 4 ਅਪ੍ਰੈਲ 2026 ਪ੍ਰੀਖਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …