ਮਜੀਠੀਆ ਅਤੇ ਛੀਨਾ 1500 ਵਿਦਿਆਰਥੀਆਂ ਨੂੰ ਪ੍ਰਦਾਨ ਕਰਨਗੇ ਡਿਗਰੀਆਂ
ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖੁਦਮੁਖਤਿਆਰ ਸੰਸਥਾ ਖ਼ਾਲਸਾ ਕਾਲਜ ਵਿਖੇ 119ਵੀਂ ਕਨਵੋਕੇਸ਼ਨ ਸਬੰਧੀ ਸਮਾਰੋਹ 23 ਫ਼ਰਵਰੀ
ਦਿਨ ਸੋਮਵਾਰ ਨੂੰ ਕਰਵਾਇਆ ਜਾਵੇਗਾ।ਇਸ ਡਿਗਰੀ ਵੰਡ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਸਮਾਗਮ ਦੀ ਪ੍ਰਧਾਨਗੀ ’ਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਕਰਨਗੇ।ਜਿਸ ਦੌਰਾਨ ਸੈਸ਼ਨ 2023-24 ਦੇ ਪਾਸਆਊਟ 1500 ਗ੍ਰੈਜੂੂਏਟ ਅਤੇ ਪੋਸਟ-ਗ੍ਰੈਜੂੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ 63 ਵਿਦਿਆਰਥੀਆਂ ਨੂੰੂ ਬੇਹਤਰੀਨ ਪ੍ਰਦਰਸ਼ਨ ਕਾਰਨ ਮੈਡਲ ਪ੍ਰਦਾਨ ਕੀਤੇ ਜਾਣਗੇ।
ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਉਕਤ ਸਮਾਰੋਹ ਮੌਕੇ ਕਾਲਜ ਦੇ ਅਕਾਦਮਿਕ ਖੇਤਰ ’ਚ ਪਹਿਲੇ ਸਥਾਨ ’ਤੇ ਰਹਿਣ ਵਾਲੇ 55 ਵਿਦਿਆਰਥੀਆਂ ਨੂੰ ਸਰਟੀਫਿਕੇਟ, ਗੋਲਡ ਮੈਡਲ ਅਤੇ ਨਕਦ ਇਨਾਮ-ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ ਗਣਤੰਤਰ ਦਿਵਸ ’ਤੇ ਨਵੀਂ ਦਿੱਲੀ ਵਿਖੇ ਹੋਈ ਰਾਸ਼ਟਰੀ ਪਰੇਡ ’ਚ ਹਿੱਸਾ ਲੈਣ ਵਾਲੇ ਕਾਲਜ ਦੇ ਏਅਰ, ਆਰਮੀ ਅਤੇ ਨੇਵਲ ਤਿੰਨਾਂ ਐਨ.ਸੀ.ਸੀ ਵਿੰਗਾਂ ਦੇ 8 ਕੈਡਿਟਾਂ ਨੂੰ ਹੌਸਲਾ ਅਫਜ਼ਾਈ ਲਈ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਮਾਰੋਹ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੂੰ ਕਾਲਜ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਕਨਵੋਕੇਸ਼ਨ ’ਚ ਡਿਗਰੀਆਂ ਲੈਣ ਵਾਲੇ ਵਿਦਿਆਰਥੀਆਂ ਨੂੰ ਨਿਰਧਾਰਿਤ ਸਮੇਂ ’ਤੇ ਰਜਿਸਟਰੇਸ਼ਨ ਕਰਵਾਉਣ, ਡਰੈਸ ਕੋਡ ਲੈਣ ਅਤੇ ਅਨੁਸ਼ਾਸਨ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media