ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ
‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਹਾਈ ਸਕੂਲ ਵਿਖੇ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਲਗਭਗ 55 ਵਿਦਿਆਰਥੀਆਂ ਨੇ ਭਾਗ ਲਿਆ।
ਵਿਭਾਗ ਮੁੱਖੀ ਅਤੇ ਐਸੋਸੀਏਟ ਪ੍ਰੋਫੈਸਰ ਡਾ. ਰਾਜਿੰਦਰ ਪਾਲ ਕੌਰ ਅਤੇ ਸਹਾਇਕ ਪ੍ਰੋਫੈਸਰ ਪ੍ਰੋ. ਆਂਚਲ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਵੀਨਤਾ ਅਤੇ ਉਦਯਮਿਤਾ ਦੇ ਮੂਲ ਸਿਧਾਂਤਾਂ ਬਾਰੇ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਗਣਿਤਕ ਸੋਚ ਨਵੀਨਤਾ ਦੀ ਰੀੜ੍ਹ ਦੀ ਹੱਡੀ ਹੈ ਜੋ ਤਰਕਸ਼ੀਲ ਸੋਚ, ਵਿਸ਼ਲੇਸ਼ਣਾਤਮਕ ਸਮਰੱਥਾ ਅਤੇ ਸਮੱਸਿਆ ਹੱਲ ਕਰਨ ਦੀ ਯੋਗਤਾ ਨੂੰ ਮਜ਼ਬੂਤ ਕਰਦੀ ਹੈ।ਉਨ੍ਹਾਂ ਕਿਹਾ ਕਿ ਸਧਾਰਣ ਭਾਸ਼ਾ ਅਤੇ ਰੋਜ਼ਾਨਾ ਜੀਵਨ ਦੇ ਉਦਾਹਰਣਾਂ ਰਾਹੀਂ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕਿਵੇਂ ਰਚਨਾਤਮਕ ਸੋਚ ਅਤੇ ਨਵੇਂ ਵਿਚਾਰਾਂ ਰਾਹੀਂ ਸਮਾਜਕ ਚੁਣੌਤੀਆਂ ਦਾ ਹੱਲ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਗਤੀਵਿਧੀ ਨਾਲ ਵਿਦਿਆਰਥੀਆਂ ’ਚ ਆਤਮਵਿਸ਼ਵਾਸ, ਸੰਚਾਰ ਕੌਸਲ ਅਤੇ ਟੀਮ ਵਰਕ ਦੀ ਭਾਵਨਾ ’ਚ ਵਾਧਾ ਹੋਇਆ।ਪ੍ਰੋਗਰਾਮ ਦੌਰਾਨ ਪ੍ਰਸ਼ਨ-ਉੱਤਰ ਸੈਸ਼ਨ ਵੀ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਨਵੀਨਤਾ ਅਤੇ ਉਦਯਮਿਤਾ ਨਾਲ ਸਬੰਧਿਤ ਆਪਣੇ ਸਵਾਲ ਪੁੱਛੇ।
ਇਸ ਮੌਕੇ ਸਕੂਲ ਪਿ੍ਰੰਸੀਪਲ ਸ੍ਰੀਮਤੀ ਸੋਨੀਆ ਰੰਧਾਵਾ ਨੇ ਕਾਲਜ ਦੇ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਆਊਟਰੀਚ ਪ੍ਰੋਗਰਾਮ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਅਤੇ ਗਿਆਨਵਰਧਕ ਸਾਬਤ ਹੋਇਆ, ਜਿਸ ਨਾਲ ਉਨ੍ਹਾਂ ’ਚ ਨਵੀਂ ਸੋਚ, ਜਿਗਿਆਸਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤੀ ਮਿਲੀ।ਇਸ ਮੌਕੇ ਸਕੂਲ ਦੇ ਵਾਈਸ ਪਿ੍ਰੰਸੀਪਲ ਸ੍ਰੀਮਤੀ ਨੀਰਜ ਸੋਢੀ, ਲੈਕਚਰਾਰ ਅਰਥਸ਼ਾਸਤਰ ਰਾਜਵਿੰਦਰ ਸਿੰਘ, ਸ੍ਰੀਮਤੀ ਸਵਿਤਾ ਜੋਸ਼ੀ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਰੁਪਿੰਦਰ ਕੌਰ ਅਤੇ ਮਨਦੀਪ ਕੌਰ ਸੋਹਲ (ਗਣਿਤ ਫੈਕਲਟੀ) ਵੀ ਹਾਜ਼ਰ ਸਨ।
Check Also
ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …
Punjab Post Daily Online Newspaper & Print Media