Tuesday, March 17, 2026

`ਪੋਸ਼ਣ ਦੀ ਪੜ੍ਹਾਈ` ਤਹਿਤ ਰਈਆ ਬਲਾਕ ਵਿਖੇ ਆਂਗਨਵਾੜੀ ਵਰਕਰਾਂ ਦੀ ਨੂੰ ਦਿੱਤੀ ਵਿਸ਼ੇਸ਼ ਟ੍ਰੇਨਿੰਗ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਕਸ਼ਮ ਆਂਗਨਵਾੜੀ ਅਤੇ ‘ਪੋਸ਼ਣ ਵੀ, ਪੜ੍ਹਾਈ ਵੀ’ ਮੁਹਿੰਮ ਦੇ ਅਧੀਨ ਆਂਗਨਵਾੜੀ ਵਰਕਰਾਂ ਦੀ ਰਈਆ ਬਲਾਕ ਦੀ 20, 21 ਅਤੇ 23 ਫਰਵਰੀ ਤੱਕ ਟ੍ਰੇਨਿੰਗ ਸਰਕਾਰੀ ਸਕੂਲ ਗਹਿਰੀ ਮੰਡੀ (ਜੰਡਿਆਲਾ) ਅੰਮ੍ਰਿਤਸਰ ਵਿੱਚ ਕਰਵਾਈ ਗਈ।ਇਸ ਟ੍ਰੇਨਿੰਗ ਦੌਰਾਨ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਦੇ ਸਮੁੱਚੀ ਵਿਕਾਸ ਪ੍ਰਕਿਰਿਆ ਅਰਲੀ ਸਟਿਮੂਲੇਸ਼ਨ (3 ਸਾਲ) ਅਤੇ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ (3 ਸਾਲ)
ਨੂੰ ਵਿਸਥਾਰ ਵਿੱਚ ਟ੍ਰੇਨਿੰਗ ਦਿੱਤੀ ਗਈ।ਇਸ ਟ੍ਰੇਨਿੰਗ ਵਿੱਚ ਆਂਗਨਵਾੜੀ ਵਰਕਰਾਂ ਨੂੰ 3 ਤੋਂ 6 ਸਾਲ ਦੇ ਬੱਚਿਆਂ ਨੂੰ ਭਾਸ਼ਾ ਵਿਕਾਸ, ਬੌਧਿਕ ਵਿਕਾਸ, ਰਚਨਾਤਮਕ ਵਿਕਾਸ, ਸਰੀਰਿਕ ਵਿਕਾਸ ਅਤੇ ਸੱਭਿਆਚਾਰਕ ਵਿਕਾਸ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆ ਗਈਆਂ।
ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫ਼ਸਰ, ਸੀ.ਡੀ.ਪੀ.ਓ ਕੁਸੁਮ ਸ਼ਰਮਾ, ਬਲਾਕ ਕੋਆਰਡੀਨੇਟਰ, ਸੁਜਾਤਾ, ਕੋਆਰਡੀਨੇਟਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਆਂਗਨਵਾੜੀ ਵਰਕਰ ਹਾਜ਼ਰ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …