Friday, June 26, 2026

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਵਾਰਡ ਨੰਬਰ 46 ‘ਚ ਇੰਡੋਰ ਜਿਮ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਹਨ।ਵਿਧਾਇਕ ਡਾ. ਨਿੱਝਰ ਵੱਲੋਂ ਅੱਜ ਵਾਰਡ ਨੰਬਰ 46 ਦੀ ਧੰਨ ਧੰਨ ਬਾਬਾ ਦੀਪ ਸਿੰਘ ਕਲੋਨੀ ਵਿੱਚ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਇਨਡੋਰ ਜਿਮ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕਰਵਾਈ ਗਈ।
ਵਿਧਾਇਕ ਡਾ. ਨਿੱਝਰ ਨੇ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਦੱਸਿਆ ਕਿ ਇਸ ਇੰਡੋਰ ਜਿਮ ਦੀ ਲਾਗਤ ਕਰੀਬ 20 ਲੱਖ ਰੁਪਏ ਆਵੇਗੀ।ਇਹ ਇਨਡੋਰ ਜਿੰਮ ਹਰ ਉਮਰ ਵਰਗ ਦੇ ਲੋਕਾਂ ਲਈ ਲਾਭਦਾਇਕ ਸਾਬਤ ਹੋਵੇਗਾ।ਨੌਜਵਾਨਾਂ ਨੂੰ ਖੇਡਾਂ ਅਤੇ ਫਿਟਨੈੱਸ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਬਜ਼ੁਰਗਾਂ ਅਤੇ ਮਹਿਲਾਵਾਂ ਲਈ ਵੀ ਇਹ ਸਹੂਲਤ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਮੌਕਾ ਪ੍ਰਦਾਨ ਕਰੇਗਾ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਮਿਲ ਸਕੇ।


ਵਾਰਡ ਇੰਚਾਰਜ਼ ਹਰਪ੍ਰੀਤ ਮਨੀ ਨੇ ਵਿਧਾਇਕ ਡਾ. ਨਿੱਝਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਇੰਡੋਰ ਜਿਮ ਦੀ ਸਥਾਪਨਾ ਨਾਲ ਨੌਜਵਾਨਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਆਕਰਸ਼ਿਤ ਹੋਣਗੇ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …