Wednesday, April 8, 2026

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਰੀਵਿਊ ਕੀਤਾ ਗਿਆ।ਉਨ੍ਹਾਂ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਅਜਨਾਲਾ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅੰਮ੍ਰਿਤਸਰ ਕੇਂਦਰੀ ਡਾ. ਅਜੇ ਗੁਪਤਾ, ਵਿਧਾਇਕਾ ਅੰਮ੍ਰਿਤਸਰ ਪੂਰਬੀ ਸ੍ਰੀਮਤੀ ਜੀਵਨਜੋਤ ਕੌਰ, ਵਿਧਾਇਕ ਅੰਮ੍ਰਿਤਸਰ ਪੱਛਮੀ ਡਾ. ਜਰਬੀਰ ਸਿੰਘ ਸੰਧੂ, ਵਿਧਾਇਕ ਅਟਾਰੀ ਜਸਵਿੰਦਰ ਸਿੰਘ ਰਮਦਾਸ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪ੍ਰਭਬੀਰ ਸਿੰਘ ਬਰਾੜ, ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ ਬਾਬਾ ਬਕਾਲਾ ਅਮਨਦੀਪ ਸਿੰਘ, ਐੱਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ, ਸਿਵਲ ਸਰਜਨ ਡਾ. ਸਤਿੰਦਰ ਸਿੰਘ ਬਜਾਜ ਤੋਂ ਇਲਾਵਾ ਕਈ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਬਣ ਰਹੇ ਕਾਰਡਾਂ ਦੀ ਸਮੀਖਿਆ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਵੱਧ ਤੋਂ ਵੱਧ ਕਾਰਡ ਬਣਾਏ ਜਾਣ ਅਤੇ ਇਸ ਕੰਮ ਲਈ ਕੈਂਪਾਂ ਦੀ ਗਿਣਤੀ ਵਧਾਈ ਜਾਵੇ।ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ 10 ਲੱਖ ਕਾਰਡ ਬਣ ਚੁੱਕੇ ਹਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਜਿੱਥੇ ਸਾਰੇ ਸਰਕਾਰੀ ਹਸਪਤਾਲਾਂ ਤੋਂ ਮੁਫ਼ਤ ਇਲਾਜ ਹੋਵੇਗਾ, ਓਥੇ 600 ਨਿੱਜੀ ਹਸਪਤਾਲ ਵੀ ਇੰਪੈਨਲਡ ਕੀਤੇ ਗਏ ਹਨ।
 

Check Also

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …