ਅੰਮ੍ਰਿਤਸਰ, 23 ਫਰਵਰੀ (ਦੀਪ ਦਵਿੰਦਰ ਸਿੰਘ) – ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 26ਵਾਂ 10 ਦਿਨਾਂ ਰਾਸ਼ਟਰੀ ਰੰਗਮੰਚ ਉਤਸਵ ਦਾ ਆਯੋਜਨ 21 ਤੋਂ 30 ਮਾਰਚ ਤੱਕ ਰੋਜ਼ ਸ਼ਾਮ 6.30 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਆਯੋਜਿਤ ਕੀਤਾ ਜਾਵੇਗਾ।ਫੈਸਟੀਵਲ ਦੇ ਡਾਇਰੈਕਟਰ ਸ਼਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਦੱਸਿਆ ਕਿ ਇਸ ਫੈਸਟੀਵਲ ਵਿੱਚ ਪੰਜਾਬ ਤੋਂ ਇਲਾਵਾ ਭਾਰਤ ਦੀਆਂ ਵੱਖ-ਵੱਖ ਨਾਟ ਸੰਸਥਾਵਾਂ ਆਪਣੇ-ਆਪਣੇ ਨਾਟਕਾਂ ਦਾ ਮੰਚਣ ਕਰਨਗੀਆਂ ਉਨਾਂ ਕਿਹਾ ਕਿ 26ਵਾਂ ਫੈਸਟੀਵਲ ਪੰਜਾਬ ਨਾਟਸ਼ਾਲਾ ਦੇ ਸੰਸਥਾਪਕ ਅਤੇ ਸ਼਼੍ਰੋਮਣੀ ਨਾਟਕਕਾਰ ਜਤਿੰਦਰ ਬਰਾੜ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ।ਇਸ ਫੈਸਟੀਵਲ ‘ਚ ਸਵ. ਜਤਿੰਦਰ ਬਰਾੜ ਦੇ ਲਿਖੇ ਪ੍ਰਸਿੱਧ ਨਾਟਕਾਂ ਦਾ ਵੀ ਮੰਚਣ ਕੀਤਾ ਜਾਵੇਗਾ।ਉਨ੍ਹਾਂ ਦੀ ਯਾਦ ਵਿੱਚ ਰੰਗਮੰਚ ਪੁਰਸਕਾਰ ਵੀ ਕਿਸੇ ਰੰਗਮੰਚ ਸ਼ਖਸ਼ੀਅਤ ਨੂੰ ਦਿੱਤਾ ਜਾਵੇਗਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media