Monday, June 15, 2026

ਕੈਨੇਡਾ ਦੇ ਐਮ.ਪੀ ਟਿਮ ਸਿੰਘ ਉੱਪਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 24 ਫ਼ਰਵਰੀ (ਜਗਦੀਪ ਸਿੰਘ) – ਕੈਨੇਡਾ ਦੇ ਐਮਪੀ ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ ਟਿਮ ਸਿੰਘ ਉੱਪਲ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕਤ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨਾਲ ਕੁਲਦੀਪ ਸਿੰਘ ਪ੍ਰਧਾਨ ਕੇ.ਐਨ.ਆਰ ਗਰੁੱਪ ਕੈਨੇਡਾ ਅਤੇ ਚਰਨਜੀਤ ਸਿੰਘ ਮਾਵੀਕਲਾਂ ਵੀ ਮੌਜ਼ੂਦ ਸਨ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ ਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।ਭਾਈ ਗਰੇਵਾਲ ਨੇ ਕਿਹਾ ਕਿ ਦੇਸ਼ ਦੁਨੀਆਂ ਅੰਦਰ ਵੱਸਦੇ ਸਿੱਖਾਂ ਨੇ ਆਪਣੀ ਮਿਹਤਨ ਸਦਕਾ ਉੱਚ ਮੁਕਾਮ ਹਾਸਲ ਕੀਤੇ ਹਨ।ਇਨ੍ਹਾਂ ਵਿੱਚੋਂ ਹੀ ਟਿਮ ਸਿੰਘ ਉੱਪਲ ਵੀ ਇਕ ਹਨ, ਜਿਨ੍ਹਾਂ ਨੇ ਕੈਨੇਡਾ ਦੀ ਸਿਆਸਤ ਅੰਦਰ ਨਾਮਣਾ ਖੱਟਿਆ ਹੈ।ਟਿਮ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ‘ਜੀ-ਆਇਆਂ’ ਆਖਿਆ।ਟਿਮ ਸਿੰਘ ਉੱਪਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇਸ਼ ਦੁਨੀਆਂ ਅੰਦਰ ਵੱਸਦੇ ਸਿੱਖਾਂ ਲਈ ਵੱਡੀ ਆਸਥਾ ਦਾ ਕੇਂਦਰ ਹੈ, ਜਿਥੇ ਨਤਮਸਤਕ ਹੋ ਕੇ ਉਹ ਆਪਣੇ ਸੁਭਾਗਾ ਮਹਿਸੂਸ ਕਰਦੇ ਹਨ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …