Sunday, April 19, 2026

ਖਾਲਸਾ ਕਾਲਜ ਦੇ 10 ਵਿਦਿਆਰਥੀਆਂ ਦੀ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ ਚੋਣ

ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ 10 ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਬਤੌਰ ਸਾਂਝੀਵਾਲਤਾ ਪ੍ਰਬੰਧਕ (ਰਿਲੇਸ਼ਨਸ਼ਿਪ ਮੈਨੇਜਰ) ਆਈ.ਸੀ.ਆਈ.ਸੀ.ਆਈ ਬੈਂਕ ਵੱਲੋਂ ਚੁਣਿਆ ਗਿਆ ਹੈ।ਭਰਤੀ ਪ੍ਰਕਿਰਿਆ ਦੀ ਸ਼ੁਰੂਆਤ ਉਪਰੋਕਤ ਬੈਂਕ ਦੇ ਐਚ.ਆਰ ਮੈਨੇਜਰ ਸ਼੍ਰੀਮਤੀ ਆਰਤੀ ਸ਼ਰਮਾ ਵੱਲੋਂ ਸੰਖੇਪ ਓਰੀਐਂਟੇਸ਼ਨ ਨਾਲ ਕੀਤੀ ਗਈ, ਜਿਸ ’ਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਨਲਾਈਨ ਪ੍ਰੀਖਿਆ ਪ੍ਰੀਕ੍ਰਿਆ ਦਾ ਹਿੱਸਾ ਬਣੇ।
ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਕਿ ਆਈ.ਸੀ.ਆਈ.ਸੀ.ਆਈ. ਬੈਂਕ ਭਾਰਤ ਦੀਆਂ ਪ੍ਰਮੁੱਖ ਨਿੱਜੀ ਬੈਂਕਾਂ ’ਚੋਂ ਇੱਕ ਹੈ, ਜੋ ਦੇਸ਼ ਅਤੇ ਵਿਦੇਸ਼ ’ਚ ਆਪਣੀ ਮਜ਼ਬੂਤ ਹਾਜ਼ਰੀ ਲਈ ਜਾਣਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਅਗਲੇ ਇੰਟਰਵਿਊ ਲਈ ਚੁਣਿਆ ਗਿਆ ਜਿੰਨ੍ਹਾਂ ’ਚੋਂ 10 ਵਿਦਿਆਰਥੀਆਂ ਨੇ ਸਫ਼ਲਤਾ ਪ੍ਰਾਪਤ ਕੀਤੀ ਹੈ।ਉਨ੍ਹਾਂ ਕਿਹਾ ਕਿ ਚੁਣੇ ਗਏ ਵਿਦਿਆਰਥੀਆਂ ਨੂੰ ਬੈਂਕਿੰਗ ਦੇ ਵੱਖ-ਵੱਖ ਖੇਤਰਾਂ ’ਚ ਵਿਅਵਾਹਕ ਅਨੁਭਵ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।ਬੈਂਕ ਨੇ ਚੁਣੇ ਗਏ ਵਿਦਿਆਰਥੀਆਂ ਨੂੰ 5.0 ਐਲ.ਪੀ.ਏ ਦਾ ਪੈਕੇਜ਼ ਪੇਸ਼ ਕੀਤਾ।ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਇਸ ਪ੍ਰਾਪਤੀ ਲਈ ਫ਼ੈਕਲਟੀ ਅਤੇ ਵਿਦਿਆਰਥੀ ਦੋਵੇਂ ਵਧਾਈ ਦੇ ਪਾਤਰ ਹਨ।ਉਨ੍ਹਾਂ ਸਮੇਂ ਸਮੇਂ ਤੇ ਵਿਦਿਆਰਥੀਆਂ ਲਈ ਅਜਿਹੀਆਂ ਪਲੇਸਮੈਂਟ ਡਰਾਈਵਾਂ ਦਾ ਆਯੋਜਨ ਕਰਨ ਅਤੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਦੇ ਯਤਨਾਂ ਦੀ ਸ਼ਲਾਘਾ ਕੀਤੀ।ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਡਾਇਰੈਕਟਰ ਡਾ. ਮਨੀ ਅਰੋੜਾ ਅਤੇ ਸਹਾਇਕ ਡਾਇਰੈਕਟਰ ਡਾ. ਅਨੁੂਰੀਤ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਸਫ਼ਲਤਾ ਪ੍ਰਾਪਤ ਕਰਨ ਲਈ ਵਧਾਈ ਦਿੱਤੀ।
ਇਸ ਮੌਕੇ ਪਲੇਸਮੈਂਟ ਕੋਆਰਡੀਨੇਟਰਸ ਪ੍ਰੋ. ਰੋਹਿਤ ਕਾਕੜੀਆ, ਪ੍ਰੋ. ਹਰਿਆਲੀ ਢਿੱਲੋਂ, ਪ੍ਰੋ. ਅਪਨੀਤ ਕੌਰ, ਪ੍ਰੋ. ਵਿਸ਼ਾਲ ਸ਼ਰਮਾ ਤੋਂ ਇਲਾਵਾ ਹੋਰ ਸਟਾਫ਼ ਹਾਜ਼ਰ ਸੀ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …