Thursday, April 30, 2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੂਨੀਵਰਸਿਟੀ ਵਿਖੇ ‘ਜਨੂਨ-ਏ-ਪੰਜਾਬ’ ਸਮਾਗਮ ਦਾ ਆਯੋਜ਼ਨ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਨੂੰਨ-ਏ-ਪੰਜਾਬ ਰਾਹੀ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਕਰਵਾਏ ਜਾ ਰਹੇ ਅੰਤਰ ਕਾਲਜ ਸੱਭਿਆਚਾਰਕ ਮੁਕਾਬਲਿਆਂ ਦੇ ਪਹਿਲੇ ਦਿਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ ਨਵ ਤੇ ਨਿਵਿਆਉਣਯੋਗ ਊਰਜਾ ਸਰੋਤ, ਪ੍ਰਿਟਿੰਗ ਤੇ ਸਟੇਸ਼ਨਰੀ, ਸੁਚੱਜਾ ਪ੍ਰਸਾਸ਼ਨ ਤੇ ਸੂਚਨਾ ਤਕਨੀਕ ਅਤੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਮੰਤਰੀ ਪੰਜਾਬ ਅਮਨ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਇਸ ਵੇਲੇ ਇੱਕ ਮਹੱਤਵਪੂਰਨ ਮੋੜ ‘ਤੇ ਖੜ੍ਹਾ ਹੈ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਨੌਜਵਾਨਾਂ ਦੀ ਭੂਮਿਕਾ ਬਹੁਤ ਅਹਿਮ ਹੈ।ਉਨ੍ਹਾਂ ਕਿਹਾ ਕਿ ਪੰਜਾਬੀ ਕੌਮ ਨੇ ਹਮੇਸ਼ਾਂ ਮੁਸ਼ਕਲਾਂ ਦਾ ਡਟ ਕੇ ਸਾਹਮਣਾ ਕੀਤਾ ਹੈ ਅਤੇ ਇਸ ਵਾਰ ਵੀ ਨੌਜਵਾਨ ਪੀੜ੍ਹੀ ਆਪਣੇ ਜਜ਼ਬੇ ਨਾਲ ਇਸ ਚੁਣੌਤੀ ਨੂੰ ਜਿੱਤ ਸਕਦੀ ਹੈ।
ਅਮਨ ਅਰੋੜਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀਆਂ ਦੇ ਡੀ.ਐਨ.ਏ ਵਿੱਚ ਜਜ਼ਬਾ ਅਤੇ ਹਿੰਮਤ ਮੌਜ਼ੂਦ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਫੈਲਾਉਣ ਵਿੱਚ ਅਗਵਾਈ ਕਰਨ।ਉਨ੍ਹਾਂ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲੇ ਪੱਖ ਵਿੱਚ ਪੁਲਿਸ ਅਤੇ ਇਨਫੋਰਸਮੈਂਟ ਏਜੰਸੀਆਂ ਵੱਲੋਂ ਨਸ਼ਿਆਂ ਦੀ ਸਪਲਾਈ ‘ਤੇ ਨਕੇਲ ਕੱਸੀ ਜਾ ਰਹੀ ਹੈ, ਜਦ ਕਿ ਦੂਜੇ ਪੱਖ ਵਿੱਚ ਸਮਾਜ ਦੇ ਸਹਿਯੋਗ ਨਾਲ ਨਸ਼ਿਆਂ ਦੀ ਮੰਗ ਘਟਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੋ ਹੋਏ ਅਰੋੜਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਨਾਲ ਖਿਲਵਾੜ ਨਹੀ ਕਰਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਨਸ਼ਾ ਵੇਚਣਾ ਬੰਦ ਕਰ ਦੇਣ ਜਾਂ ਪੰਜਾਬ ਛੱਡ ਦੇਣ।ਮਾਨ ਸਰਕਾਰ ਜ਼ੀਰੋ ਟੋਲਰੈਸ ਨੀਤੀ ‘ਤੇ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀ ਜਾਵੇਗਾ।ਉਨ੍ਹਾਂ ਕਿਹਾ ਕਿ ਦੇ਼ਸ ਵਿਚ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਥੇ ਹਰੇਕ ਪਰਿਵਾਰ ਦਾ ਮੁੱਖ ਮੰਤਰੀ ਸ਼ਿਹਤ ਯੋਜਨਾ ਤਹਿਤ 10 ਲੱਖ ਰੁਪਏ ਦਾ ਮੁਫਤ ਬੀਮਾ ਕੀਤਾ ਜਾ ਰਿਹਾ ਹੈ।
ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਉਦਘਾਟਨੀ ਸੰਬੋਧਨ ‘ਚ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਸਮਾਜ ਦੇ ਹਰ ਵਰਗ ਦਾ ਸਹਿਯੋਗ ਮਿਲਣਾ ਲਾਜ਼ਮੀ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਆਪਣੇ ਸਾਰੇ ਕਾਲਜਾਂ ਅਤੇ ਵਿਭਾਗਾਂ ਨੂੰ ਜੋੜੇਗੀ। ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੱਧ ਸੰਦੇਸ਼ ਭਰੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ। ਤਿੰਨ ਦਿਨ ਤੱਕ ਚੱਲਣ ਵਾਲੇ ਇਸ ਅੰਤਰ ਕਾਲਜ ਸੱਭਿਆਚਾਰਕ ਮੁਕਾਬਲੇ ਦੌਰਾਨ ਲਗਭਗ 11 ਵੱਖ-ਵੱਖ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ।ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ ਦੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੇਅਰ ਜਤਿੰਦਰ ਸਿੰਘ ਮੋਤੀ ਭਾਟਿਆ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਕਮਿਸ਼ਨਰ ਪੁਲੀਸ ਗੁਰਪ੍ਰੀਤ ਸਿੰਘ ਭੁੱਲਰ, ਨਸ਼ਾ ਮੁਕਤੀ ਮਾਝਾ ਜੋਨ ਦੀ ਇੰਚਾਰਜ਼ ਮੈਡਮ ਸੋਨੀਆ ਮਾਨ, ਡਾਇਰੈਕਟਰ ਲੋਕ ਸੰਪਰਕ ਪ੍ਰਵੀਨ ਪੁਰੀ, ਜ਼ਿਲਾ੍ ਸਮਾਜਿਕ ਤੇ ਸੁਰੱਖਿਆ ਅਫਸਰ ਅਸੀਸਇੰਦਰ ਸਿੰਘ, ਵਿਰਾਟ ਦੇਵਗਨ ਆਦਿ ਸ਼ਖਸੀਅਤਾਂ ਵੀ ਹਾਜਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …