Saturday, April 11, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਬੇਸਿਕ ਤੇ ਐਪਲਾਇਡ ਸਾਇੰਸਿਜ਼ ਵਿਸ਼ੇ ‘ਤੇ ਰਿਫਰੈਸ਼ਰ ਕੋਰਸ ਸ਼ੁਰੂ

ਅੰਮ੍ਰਿਤਸਰ, 26 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਰਾਹੀਂ ਬੇਸਿਕ ਅਤੇ ਐਪਲਾਇਡ ਸਾਇੰਸਿਜ਼ ਵਿਸ਼ੇ ‘ਤੇ ਆਨਲਾਈਨ ਰਿਫਰੈਸ਼ਰ ਕੋਰਸ ਦੀ ਸ਼ੁਰੂਆਤ ਕੀਤੀ ਹੈ।ਇਹ ਦੋ ਹਫ਼ਤਿਆਂ ਦਾ ਕੋਰਸ 7 ਮਾਰਚ 2026 ਤੱਕ ਚੱਲੇਗਾ।ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਦੀ ਅਕਾਦਮਿਕ ਉਤਮਤਾ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ।ਸਵਾਗਤੀ ਭਾਸ਼ਣ ਦੌਰਾਨ ਸੈਂਟਰ ਦੇ ਡਾਇਰੈਕਟਰ ਪੋ੍ਰੋ. ਮਨਿੰਦਰ ਲਾਲ ਸਿੰਘ ਨੇ ਕਿਹਾ ਕਿ ਅਧਿਆਪਕਾਂ ਲਈ ਲਗਾਤਾਰ ਪ੍ਰੋਫੈਸ਼ਨਲ ਵਿਕਾਸ ਬਹੁਤ ਜ਼ਰੂਰੀ ਹੈ।ਸੈਂਟਰ ਅਧਿਆਪਕਾਂ ਨੂੰ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਲੋੜੀਂਦੇ ਹੁਨਰਾਂ ਨਾਲ ਲੈਸ ਕਰ ਰਿਹਾ ਹੈ।ਉਦਘਾਟਨੀ ਸਮਾਰੋਹ ਵਿੱਚ ਡੀਨ ਅਕਾਦਮਿਕ ਮਾਮਲੇ, ਪ੍ਰੋ. ਐਚ.ਐਸ ਸੈਣੀ ਨੇ ਮੁੱਖ ਵਕਤਾ ਵਜੋਂ ਸ਼ਾਮਲ ਹੁੰਦਿਆਂ ਵਿਗਿਆਨ ਅਧਿਆਪਕਾਂ ਦੀ ਜ਼ਿੰਮੇਵਾਰੀ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਨਵੀਂ ਸੋਚ, ਖੋਜ਼ ਅਤੇ ਵਿਭਿੰਨ ਵਿਸ਼ਿਆਂ ਵਿੱਚ ਸਾਂਝੇ ਸਹਿਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਕੋਰਸ ਕੋਆਰਡੀਨੇਟਰ ਪ੍ਰੋ. ਵਸੁਧਾ ਸੰਬਿਆਲ ਨੇ ਕੋਰਸ ਦੇ ਉਦੇਸ਼ਾਂ ਬਾਰੇ ਦੱਸਿਆ ਕਿ ਇਸ ਦਾ ਮਕਸਦ ਅਧਿਆਪਕਾਂ ਨੂੰ ਨਵੀਆਂ ਸੋਚਾਂ, ਅਧਿਆਪਨ ਦੇ ਵਿਹਾਰਕ ਤਰੀਕਿਆਂ ਅਤੇ ਖੋਜ਼ ਨਾਲ ਜੁੜੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਤਿਆਰ ਕਰਨਾ ਹੈ।
ਦੋ ਹਫ਼ਤਿਆਂ ਦੇ ਇਸ ਪ੍ਰੋਗਰਾਮ ਦੌਰਾਨ ਭਾਗੀਦਾਰਾਂ ਨੂੰ ਦੇਸ਼ ਭਰ ਦੇ ਪ੍ਰਸਿੱਧ ਮਾਹਿਰਾਂ ਵੱਲੋਂ ਲੈਕਚਰ, ਇੰਟਰਐਕਟਿਵ ਵਰਕਸ਼ਾਪ ਅਤੇ ਵਿਚਾਰ-ਵਟਾਂਦਰੇ ਰਾਹੀਂ ਜਾਣਕਾਰੀ ਦਿੱਤੀ ਜਾਵੇਗੀ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …