
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – 14 ਨਵੰਬਰ 2014 ਨੂੰ ਅੰਬਾਲਾ ਦੇ ਗੁਰਦੁਆਰਾ ਲਖਨੌਰ ਸਾਹਿਬ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਨੇ ਆਖਰ ਬੀਤੀ ਸ਼ਾਮ ਇਹ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ।ਮਿਲੀ ਜਾਣਕਾਰ ਅਨੁਸਾਰ ਉਹ ਭੁੱਖ ਹੜਤਾਲ ਖਤਮ ਕਰਨ ਉਪਰੰਤ ਆਪਣੇ ਜੱਦੀ ਪਿੰਡ ਠਸਕਾ ਜਿਲਾ ਕੁਰਕਸ਼ੇਤਰ ਲਈ ਰਵਾਨਾ ਹੋ ਗਏ। ਭਾਈ ਸਾਹਿਬ ਦੀ ਭੁੱਖ ਹੜਤਾਲ ਦਿੱਲੀ ਕਮੇਟੀ ਦੇ ਮੈਂਬਰਾਂ ਵਲੋਂ ਜੂਸ ਪਿਲਾ ਕੇ ਖਤਮ ਕਰਵਾਈ ਗਈ, ਜੋ ਉਨਾਂ ਨਾਲ ਮੁਲਾਕਾਤ ਕਰਨ ਆਏ ਸਨ। ਪਤਾ ਲੱਗਾ ਹੈ ਕਿ ਭਾਈ ਸਾਹਿਬ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਉਹ ਹੁਣ ਕਨੂੰਨੀ ਲਾੜਾਈ ਲੜਣਗੇ।
ਇਥੇ ਜਿਕਰਯੋਗ ਹੈ ਕਿ ਭਾਈ ਗੁਰਬਖਸ਼ ਸਿੰਘ ਵਲੋਂ ਰੱਖੀ ਗਈ ਭੁੱਖ ਹ੍ਹੜਤਾਲ ਸਮੇਂ ਉਨਾਂ ਨੂੰ ਸਿੱਖ ਸੰਗਤ ਵਲੋਂ ਭਰਵਾਂ ਸਹਿਯੋਗ ਮਿਲਿਆ ਸੀ ਅਤੇ ਵੱਖ-ਵੱਖ ਥਾਵਾਂ ‘ਤੇ ਰੋਸ ਮਾਰਚ ਅਯੋਜਿਤ ਕੀਤੇ ਗਏ ਸਨ, ਜਦਕਿ ਕਈ ਗਾਇਕ ਕਲਾਕਾਰਾਂ ਨੇ ਵੀ ਉਨਾਂ ਨੂੰ ਉਚੇਚੇ ਤੌਰ ‘ਤੇ ਮਿਲ ਕੇ ਹੜਤਾਲ ਦੀ ਹਮਾਇਤ ਕੀਤੀ ਸੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media