Monday, June 15, 2026

ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨ ਕਲੱਬ ਵੱਲੋਂ ਲਿੰਗ ਸਮਾਨਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨ ਕਲੱਬ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਹਾਈ ਸਕੂਲ ਵਿਖੇ ਲਿੰਗ ਸਮਾਨਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਨੋਡਲ ਅਫ਼ਸਰ ਡਾ. ਰਾਜਿੰਦਰ ਪਾਲ ਕੌਰ ਅਤੇ ਪ੍ਰੋ. ਗੁਰਪ੍ਰੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।
ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਮਰਾ ਜੀਵਨ ’ਚ ਲਿੰਗ ਸਮਾਨਤਾ ਦੇ ਅਸਲ ਅਰਥ ਸਬੰਧੀ ਕਿਹਾ ਕਿ ਸਮਾਨਤਾ ਸਿਰਫ਼ ਸਿੱਖਿਆ ’ਚ ਬਰਾਬਰ ਮੌਕਿਆਂ ਤੱਕ ਸੀਮਿਤ ਨਹੀਂ, ਸਗੋਂ ਸਮਾਜਿਕ ਸੋਚ ’ਚ ਬਦਲਾਅ ਲਿਆਉਣਾ ਅਤੇ ਪੁਰਾਣੀਆਂ ਧਾਰਨਾਵਾਂ ਤੇ ਭੇਦਭਾਵ ਨੂੰ ਖਤਮ ਕਰਨਾ ਵੀ ਬਹੁਤ ਜ਼ਰੂਰੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ।ਪ੍ਰੋਗਰਾਮ ਦੌਰਾਨ ਇੰਟਰਐਕਟਿਵ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਜੀ.ਐਸ.ਐਸ.ਐਸ ਕੋਟ ਬਾਬਾ ਦੀਪ ਸਿੰਘ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੋਨੀਆ ਰੰਧਾਵਾ ਅਤੇ ਸਕੂਲ ਦਾ ਸਟਾਫ਼ ਵੀ ਮੌਜ਼ੂਦ ਸੀ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …