ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪੁਲਿਸ ਬਲਾਂ ਦੇ ਕੰਮਕਾਜ਼ ਨੂੰ ਸਮਝਣ ਲਈ ਆਪਣੇ ਸਿਖਲਾਈ ਪ੍ਰੋਗਰਾਮ ਦੇ ਹਿੱਸੇ ਵਜੋਂ ਪੁਲਿਸ ਸਟੇਸ਼ਨ ਛਾਉਣੀ, ਅੰਮਿ੍ਰਤਸਰ ਦਾ ਵਿੱਦਿਅਕ ਦੌਰਾ ਕੀਤਾ।ਬੀ.ਏ ਐਲ.ਐਲ.ਬੀ (ਐਫ.ਵਾਈ.ਆਈ.ਸੀ) 10ਵੇਂ ਸਮੈਸਟਰ, ਬੀ.ਕਾਮ. ਐਲ.ਐਲ.ਬੀ (ਐਫ.ਵਾਈ.ਆਈ.ਸੀ) 10ਵੇਂ ਸਮੈਸਟਰ ਅਤੇ ਐਲ.ਐਲ.ਬੀ (ਟੀ.ਵਾਈ.ਸੀ) 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੀ ਮੌਜ਼ੂਦਗੀ ’ਚ ਦੱਸਿਆ ਕਿ ਇਹ ਕਾਨੂੰਨ ਦੇ ਵਿਦਿਆਰਥੀਆਂ ਲਈ ਉਨ੍ਹਾਂ ਦੇ ਸਿਲੇਬਸ ਦੇ ਹਿੱਸੇ ਵਜੋਂ ਇਕ ਵਿੱਦਿਅਕ ਦੌਰਾ ਸੀ।ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਵਿਖੇ ਵਿਦਿਆਰਥੀਆਂ ਨੂੰ ਪੁਲਿਸ ਅਧਿਕਾਰੀਆਂ ਵੱਲੋਂ ਨਿਯੁਕਤ ਪੁਲਿਸ ਅਧਿਕਾਰੀ ਨਿਮਰਤ ਕੌਰ (ਹੈਡ ਕਾਂਸਟੇਬਲ) ਵੱਲੋਂ ਮਾਰਗਦਰਸ਼ਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਪੁਲਿਸ ਸਟੇਸ਼ਨ ਵਿਖੇ ਕੇਸ ਡਾਇਰੀ, ਐਫ.ਆਈ.ਆਰ ਡਾਇਰੀ ਅਤੇ ਜਨਰਲ ਡਾਇਰੀ, ਮਾਲਖਾਨਾ ਆਦਿ ਕੰਮਕਾਜ਼ ਨੂੰ ਵੇਖਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਪੁਲਿਸ ਸਟੇਸ਼ਨ ਦੇ ਐਸ.ਐਚ.ਓ ਜਤਿੰਦਰ ਸਿੰਘ ਨਾਲ ਗੱਲਬਾਤ ਕਰਨ ਦਾ ਮੌਕਾ ਵੀ ਮਿਲਿਆ, ਜਿਨ੍ਹਾਂ ਨੇ ਵਿਦਿਆਰਥੀਆਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ।ਉਨ੍ਹਾਂ ਕਿਹਾ ਕਿ ਉਕਤ ਵਿੱਦਿਅਕ ਦੌਰਾ ਪ੍ਰੈਕਟੀਕਲ ਟ੍ਰੇਨਿੰਗ ਦੀ ਕੋਆਰਡੀਨੇਟਰ ਡਾ. ਸੀਮਾ ਰਾਣੀ ਅਤੇ ਫੈਕਲਟੀ ਮੈਂਬਰਾਂ ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਣੀ, ਡਾ. ਪਵਨਦੀਪ ਕੌਰ, ਡਾ. ਰੇਣੂ ਸੈਣੀ, ਡਾ. ਗੁਰਜਿੰਦਰ ਕੌਰ, ਡਾ. ਸ਼ਿਵਨ ਸਰਪਾਲ, ਡਾ. ਅਨੀਤਾ ਸ਼ਰਮਾ, ਡਾ. ਹਰਜੋਤ ਕੌਰ, ਪ੍ਰੋ. ਉਤਕਰਸ਼ ਸੇਠ, ਪ੍ਰੋ. ਜਸਦੀਪ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media