ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਹਰਸਿਮਰਨ ਸਿੰਘ ਨੇ ਸਿੱਖੀ ਪ੍ਰਚਾਰ ਲਈ ਸ਼ਲਾਘਾਯੋਗ ਕਾਰਜ਼ ਕੀਤੇ ਹਨ।ਉਨ੍ਹਾਂ ਵੱਲੋਂ ਜਿਥੇ ਵਿਦਿਆਰਥੀਆਂ ਨੂੰ ਗੁਰਮਤਿ ਦੀ ਸਿੱਖਿਆ ਦਿੱਤੀ ਗਈ, ਉਥੇ ਹੀ ਆਪਣੀਆਂ ਲਿਖਤਾਂ ਰਾਹੀਂ ਵੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੀ ਸੇਵਾ ਕੀਤੀ।ਉਨ੍ਹਾਂ ਕਿਹਾ ਕਿ ਭਾਈ ਹਰਸਿਮਰਨ ਸਿੰਘ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਿੱਖ ਸਮਾਜ ਲਈ ਵੱਡਾ ਘਾਟਾ ਹੈ।ਐਡਵੋਕੇਟ ਧਾਮੀ ਨੇ ਭਾਈ ਹਰਸਿਮਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਉਹ ਵਿਛੜੀ ਰੂਹ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media