ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਵਿੱਚ ਸ਼੍ਰੀਮਤੀ ਮੰਜੂ ਅਤੇ ਸ਼੍ਰੀਮਤੀ ਪਰਮਿੰਦਰ ਕੌਰ ਕੱਕੜ ਦੀ ਅਗਵਾਈ ਵਿੱਚ ਸਕੂਲ ਦੇ ਪ੍ਰੀ-ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ ਦੁਆਰਾ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ ਗਈ। ਸਕੂਲ ਦੀ ਧਾਰਮਿਕ ਅਧਿਆਪਕਾ ਸ਼੍ਰੀਮਤੀ ਸੁਖਜੀਤ ਕੌਰ ਨੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਸੰਬੰਧੀ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਪ੍ਰੇਮ ਕਰਨ, ਗੁਰੂ ਦੇ ਲੜ ਲੱਗਣ ਅਤੇ ਬਾਣੀ ਕੰਠ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆ ਉੱਚਾ-ਸੁੱਚਾ ਗੁਰਸਿੱਖੀ ਜੀਵਨ ਜੀਉਣ ਦੀ ਪ੍ਰੇਰਨਾ ਦਿੱਤੀ। ਸਮਾਗਮ ਦੌਰਾਨ ਗੁਰਬਾਣੀ ਕੀਰਤਨ ਦੀ ਸਿਖਿਆ ਲੈ ਰਹੇ ਪ੍ਰੀ-ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਸੁਪਰਵਾਈਜ਼ਰ ਸ਼੍ਰੀਮਤੀ ਕਿਰਨਜੋਤ ਕੌਰ ਅਤੇ ਹੋਰ ਅਧਿਆਪਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media
