Sunday, March 1, 2026

ਵਿਧਾਇਕ ਡਾ. ਨਿੱਝਰ ਵਲੋਂ ਵਾਰਡ ਨੰਬਰ 45 ਅਤੇ 50 `ਚ ਨਵੀਂ ਸੀਵਰੇਜ ਪਾਈਪ ਲਾਈਨ ਦੇ ਨਿਰਮਾਣ ਦਾ ਉਦਘਾਟਨ

ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਦੱਖਣੀ) ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਵਾਰਡ ਨੰਬਰ 45 ਅਤੇ 50 ਸ਼ਰਮਾ ਕਲੋਨੀ ਵਿਖੇ ਨਵੀਂ ਸੀਵਰੇਜ ਪਾਈਪ ਲਾਈਨ ਦੇ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ ਗਿਆ।ਇਸ ੋੋਵਿਕਾਸ ਕਾਰਜ ਦਾ ਉਦਘਾਟਨ ਕਰਦਿਆਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਵਿੱਚ ਸਫ਼ਾਈ ਪ੍ਰਬੰਧ ਨੂੰ ਮਜ਼ਬੂਤ ਕਰੇਗਾ ਅਤੇ ਇਹ ਨਿਵਾਸੀਆਂ ਨੂੰ ਬਿਹਤਰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।
ਹਾਜ਼ਰ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਮ੍ਰਿਤਸਰ ਦੱਖਣੀ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਸ ਨੂੰ ਵਿਕਾਸ ਵਰ੍ਹੇ ਵਜੋਂ ਮਨਾਉਂਦਿਆਂ ਹਲਕੇ ਵਿੱਚ ਵਿਕਾਸ ਦੇ ਨਵੇਂ ਅਯਾਮ ਕਾਇਮ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਪੂਰੀ ਦੁਨੀਆਂ ਵਿੱਚ ਆਪਣੀ ਖਾਸ ਥਾਂ ਰੱਖਦੀ ਹੈ ਅਤੇ ਦੁਨੀਆਂ ਭਰ ਵਿੱਚੋਂ ਸ਼ਰਧਾਲੂ ਏਥੇ ਆਪਣੀ ਅਕੀਦਤ ਭੇਟ ਕਰਨ ਆਉਂਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਏਥੇ ਦੇ ਵਸਨੀਕਾਂ ਲਈ ਸਾਰੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਓਥੇ ਇਹ ਯਤਨ ਵੀ ਕੀਤੇ ਜਾ ਰਹੇ ਹਨ ਕਿ ਇਸ ਸ਼ਹਿਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਕੋਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਨਗਰ ਨਿਗਮ ਦੀਆਂ ਟੀਮਾਂ ਇਸ ਕੰਮ ਉੱਪਰ ਲੱੱਗੀਆਂ ਹੋਈਆਂ ਹਨ।ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸ਼ਹਿਰ ਦੀ ਸਫ਼ਾਈ ਰੱਖਣ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ।
ਇਸੇ ਦੌਰਾਨ ਵਾਰਡ ਨੰਬਰ 45 ਅਤੇ 50 ਸ਼ਰਮਾ ਕਲੋਨੀ ਦੇ ਨਿਵਾਸੀਆਂ ਨੇ ਨਵੀਂ ਸੀਵਰੇਜ ਪਾਈਪ ਲਾਈਨ ਦੇ ਪ੍ਰੋਜੈਕਟ ਲਈ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱੱਝਰ ਦਾ ਧੰਨਵਾਦ ਕੀਤਾ।

Check Also

ਜੰਡਿਆਲਾ ਗੁਰੂ ਵਿਖੇ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੈੱਸ ਕਲੱਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ …