ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ ਬਲਦੇਵ ਸਿੰਘ ਸੁਪਰਵਾਈਜ਼ਰ, ਕੁਲਵੰਤ ਸਿੰਘ ਸਸੀ, ਭਾਈ ਬਲਜੀਤ ਸਿੰਘ ਸਹਾਇਕ ਕਵੀਸ਼ਰ ਤੇ ਸੇਵਾਦਾਰ ਗੁਰਵਿੰਦਰ ਸਿੰਘ ਮੂਦਲ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ਿੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ।
ਇਸ ਮੌਕੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸੁਖਬੀਰ ਸਿੰਘ, ਸਾਬਕਾ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਅਜ਼ਾਦਦੀਪ ਸਿੰਘ, ਦਵਿੰਦਰ ਸਿੰਘ ਖੁਸ਼ੀਪੁਰ, ਬਹਾਲ ਸਿੰਘ, ਜੋਗੇਸ਼ਵਰ ਸਿੰਘ, ਰਾਜਪਾਲ ਸਿੰਘ, ਬਗੀਚਾ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ, ਗੁਰਮੇਜ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਰੋਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਪ੍ਰਚਾਰਕ-ਕਮ-ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਸ/ ਸੁਪਰਡੈਂਟ ਗੁਰਪ੍ਰੀਤ ਸਿੰਘ ਤੇ ਪ੍ਰਭਜੋਤ ਸਿੰਘ ਅਤੇ ਸੇਵਾਮੁਕਤ ਹੋਏ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media