ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ ਸਤਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਐਚ.ਪੀ.ਵੀ. ਵੈਕਸੀਨ ਦੀ ਸ਼ੁਰੂਆਤ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਤੋਂ ਕੀਤੀ ਗਈ।ਸਿਵਲ ਸਰਜਨ ਡਾ. ਬਜਾਜ ਨੇ ਦੱਸਿਆ ਕਿ ਐਚ.ਪੀ.ਵੀ ਭਾਵ ਹਿਊਮਨ ਪੈਪਿਲੋਮਾ ਵਾਇਰਸ ਵੈਕਸੀਨ ਦੀ ਸ਼ੁਰੂਆਤ ਅੱਜ ਤੋਂ ਜਿਲ੍ਹਾ ਭਰ ਵਿੱਚ ਕੀਤੀ ਗਈ ਹੈ।ਇਸ ਵੈਕਸੀਨ ਦੁਆਰਾ 14 ਤੋਂ 15 ਸਾਲ ਤੱਕ ਦੇ ਦੀਆਂ ਬੱਚੀਆਂ ਨੂੰ ਸਰਵਾਈਕਲ ਕੈਂਸਰ ਤੋਂ ਸੁਰੱਖਿਅਤ ਕਰਨ ਲਈ ਇਹ ਵੈਕਸੀਨ ਲਗਾਈ ਜਾਵੇਗੀ।ਪੰਜਾਬ ਸਰਕਾਰ ਦਾ ਇਹ ਟੀਚਾ ਹੈ ਕਿ ਸਨ 2030 ਤੱਕ ਸਰਵਾਈਕਲ ਕੈਂਸਰ ਨੂੰ ਖਤਮ ਕੀਤਾ ਜਾਵੇ।ਇਸ ਅਵਸਰ ਤੇ ਜਿਲਾ ਟੀਕਾਕਰਨ ਅਫਸਰ ਡਾਕਟਰ ਰਸ਼ਮੀ ਵਿੱਚ ਨੇ ਦੱਸਿਆ ਕਿ ਇਸ ਟੀਕੇ ਦਾ ਸਾਰਾ ਰਿਕਾਰਡ ਯੁ-ਵਿਨ ਪੋਰਟਲ ਤੇ ਦਰਜ਼ ਕੀਤਾ ਜਾਵੇਗਾ ਅਤੇ ਅੱਜ ਮਿਤੀ 3 ਮਾਰਚ 2026 ਤੋਂ ਇਸ ਨੂੰ ਟੀਕਾਕਰਨ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।ਇਸ ਅਵਸਰ ਤੇ ਸੀਨੀਅਰ ਮੈਡੀਕਲ ਅਫਸਰ ਡਾ. ਰਜਨੀਸ਼ ਕੁਮਾਰ, ਡਿਪਟੀ ਮੈਡੀਕਲ ਡਾ. ਪ੍ਰੀਤਵਿਨ, ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਡਾ. ਮਨਮੀਤ ਕੌਰ, ਡਾ. ਵਨੀਤ, ਡਾ. ਨੇਹਾ, ਡਾ. ਸਰਤਾਜ ਸਿੰਘ, ਡਾ. ਜਸਕਰਨਜੋਤ ਕੌਰ, ਡਾ. ਅੰਜ਼ੂ ਸਮੇਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media