Sunday, June 14, 2026

ਖਾਲਸਾ ਕਾਲਜ ਦੇ 23 ਵਿਦਿਆਰਥੀਆਂ ਦੀ ਏ.ਆਈ.ਐਮ ਗਰੁੱਪ ਵਲੋਂ ਚੋਣ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ 23 ਵਿਦਿਆਰਥੀਆਂ ਦੀ ਪ੍ਰਮੁੱਖ ਵਿੱਤੀ ਸਲਾਹਕਾਰ ਸੰਸਥਾ ਐਕਰੂਅਲ ਇੰਟੈਲੀਜੈਂਸ ਮੈਨੂਅਲ ਗਰੁੱਪ (ਏ.ਆਈ.ਐਮ ਗਰੁੱਪ) ਵੱਲੋਂ ਚੋਣ ਕੀਤੀ ਗਈ।ਇਸ ਭਰਤੀ ਪ੍ਰਕਿਰਿਆ ਦੀ ਸ਼ੁਰੂਆਤ ਏ. ਆਈ. ਐੱਮ. ਟੀਮ ਵੱਲੋਂ ਦਿੱਤੇ ਗਏ ਵਿਸਤਿ੍ਰਤ ਪ੍ਰੀ-ਪਲੇਸਮੈਂਟ ਟਾਕ ਨਾਲ ਹੋਈ, ਜਿਸ ’ਚ ਕੰਪਨੀ ਦੀ ਸੋਚ, ਕੰਮ ਕਰਨ ਦੀ ਸੰਸਕ੍ਰਿਤੀ ਅਤੇ ਨਵੇਂ ਗ੍ਰੈਜੂਏਟਸ ਲਈ ਮੌਜ਼ੂਦ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ ਗਈ।
ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਕਾਲਜ ਦੀ ਗੁਣਵੱਤਾ ਵਾਲੀ ਸਿੱਖਿਆ ਅਤੇ ਰੋਜ਼ਗਾਰ ਮੌਕਿਆਂ ਪ੍ਰਤੀ ਵਚਨਬੱਧਤਾ ਦਾ ਸਬੂਤ ਹੈ।ਉਨ੍ਹਾਂ ਕਿਹਾ ਕਿ 23 ਵਿਦਿਆਰਥੀਆਂ ਨੇ ਆਕਰਸ਼ਕ ਪੈਕੇਜ਼ ਨਾਲ ਨੌਕਰੀਆਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਚੁਣੇ ਗਏ ਵਿਦਿਆਰਥੀਆਂ ਨੂੰ ਫਾਇਨੈਂਸ਼ਲ ਐਨਾਲਿਸਿਸ, ਕਲਾਇੰਟ ਐਡਵਾਈਜ਼ਰੀ ਅਤੇ ਇਨਵੈਸਟਮੈਂਟ ਮੈਨੇਜਮੈਂਟ ਵਰਗੀਆਂ ਭੂਮਿਕਾਵਾਂ ਮਿਲੀਆਂ ਹਨ। ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਡਾਇਰੈਕਟਰ ਡਾ. ਮਨੀ ਅਰੋੜਾ ਅਤੇ ਸਹਾਇਕ ਡਾਇਰੈਕਟਰ ਡਾ. ਅਨੁੂਰੀਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ’ਚ ਸਫ਼ਲਤਾ ਹਾਸਲ ਕਰਨ ਲਈ ਵਧਾਈ ਦਿੱਤੀ।
ਇਸ ਮੌਕੇ ਪਲੇਸਮੈਂਟ ਕੋਆਰਡੀਨੇਟਰਸ ਡਾ. ਪੂਨਮ ਸ਼ਰਮਾ, ਪੋ੍ਰ. ਰੋਹਿਤ ਕਾਕੜੀਆ, ਪੋ੍ਰ. ਹਰਿਆਲੀ ਢਿੱਲੋਂ, ਪੋ੍ਰ. ਅਪਨੀਤ ਕੌਰ, ਪੋ੍ਰ. ਵਿਸ਼ਾਲ ਸ਼ਰਮਾ ਨੇ ਅਹਿਮ ਸਹਿਯੋਗ ਦਿੱਤਾ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …