ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀਂ ਦੇ ਵਿਧਾਇਕ ਦੇ ਵਿਕਾਸ ਕਾਰਜ਼ਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਵਿਧਾਇਕ
ਡਾ. ਜਸਬੀਰ ਸਿੰਘ ਸੰਧੂ ਨੇ ਵਾਰਡ ਨੰਬਰ 1 ਵਿੱਚ ਏਅਰਪੋਰਟ ਰੋਡ ਸਥਿਤ ਗਲੀ ਮਲਿਕ ਸਾਹਿਬ ਵਾਲੀ ਵਿੱਚ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ।
ਵਿਕਾਸ ਕਾਰਜ਼ ਦੀ ਅਰੰਭਤਾ ਦੌਰਾਨ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਮਲਿਕ ਸਾਹਿਬ ਵਾਲੀ ਸੜਕ ਦਾ ਨਿਰਮਾਣ ਕਰਵਾਇਆ ਜਾਵੇ ਅਤੇ ਸੜਕ ਦੀ ਖਰਾਬ ਹਾਲਤ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਵਿਧਾਇਕ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ ਹੈ।
ਇਸ ਮੌਕੇ ਵਾਰਡ ਨੰਬਰ 1 ਦੇ ਕੌਂਸਲਰ ਪ੍ਰਭ ਉਪਲ, ਕੌਂਸਲਰ ਅਮਰਜੀਤ ਗੁਮਟਾਲਾ, ਪੀ.ਏ ਮਾਧਵ ਸ਼ਰਮਾ, ਪੀ.ਏ ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media