ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ
ਅਤੇ ਦੂਸਰੇ ਪੈਨਸ਼ਨਰਾਂ ਸਬੰਧੀ ਮਹਾਂਲੇਖਾਕਾਰ ਵਿਭਾਗ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਬੰਧੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਪੈਨਸ਼ਨ ਅਦਾਲਤ ਜਿਲ੍ਹਾ ਰੋਜ਼ਗਾਰ ਦਫ਼ਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇਗੀ।
ਉਨਾਂ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਵਿੱਚ ਪੰਜਾਬ ਸਰਕਾਰ ਦੇ ਰਿਟਾਇਰਡ ਕਰਮਚਾਰੀਆਂ, ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਦੀਆਂ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪੈਨਸ਼ਨ ਅਦਾਲਤ ਵਿੱਚ ਜ਼ਰੂਰ ਭਾਗ ਲੈਣ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media