ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ 6ਵੇਂ ਜਥੇਦਾਰ ਸਿੰਘ ਸਾਹਿਬ ਜਥੇਦਾਰ ਅਕਾਲੀ
ਬਾਬਾ ਫੂਲਾ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਸ਼ਤਾਬਦੀ ਨਾਨਕਸ਼ਾਹੀ ਸੰਮਤ 557 ਅਨੁਸਾਰ 1 ਚੇਤ 14 ਮਾਰਚ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ (ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ) ਵਿਖੇ 12 ਤੋਂ 14 ਮਾਰਚ ਤੀਕ ਪੂਰਨ ਸ਼ਰਧਾ ਨਾਲ ਸਿੱਖ ਪਰੰਪਰਾਵਾਂ ਦੀ ਰੋਸ਼ਨੀ ਵਿੱਚ ਮਨਾਈ ਜਾਵੇਗੀ।ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ 12 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ।14 ਮਾਰਚ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ।ਇਨ੍ਹਾਂ ਸਮਾਗਮਾਂ ਵਿੱਚ ਰਾਗੀ, ਢਾਡੀ, ਕਵੀਸ਼ਰ ਜਥੇ ਆਪਣੇ ਬੀਰਰਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media