ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ ਨੂੰ ਸਸ਼ਕਤ ਬਣਾਉਣਾ, ਭਾਰਤ ਨੂੰ
ਅਮੀਰ ਬਣਾਉਣਾ: ਕਾਨੂੰਨੀ ਦ੍ਰਿਸ਼ਟੀਕੋਣ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਯੂਨੀਵਰਸਿਟੀ ਦੇ ਕਾਨੂੰਨੀ ਵਿਗਿਆਨ ਫੈਕਲਟੀ ਡੀਨ ਡਾ. ਜਸਪਾਲ ਸਿੰਘ ਨੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸੈਮੀਨਾਰ ਦਾ ਉਦੇਸ਼ ਨੌਜਵਾਨ ਔਰਤਾਂ ਲਈ ਲਿੰਗ ਸਮਾਨਤਾ, ਵਿੱਤੀ ਸੁਤੰਤਰਤਾ ਅਤੇ ਕਾਨੂੰਨੀ ਅਧਿਕਾਰਾਂ ’ਤੇ ਸੰਵਾਦ ਨੂੰ ਉਤਸ਼ਾਹਿਤ ਕਰਨਾ ਸੀ।
ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਸਮਾਗਮ ’ਚ ਮਹਿਮਾਨ ਬੁਲਾਰੇ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਹਾਇਕ ਪ੍ਰੋਫੈਸਰ ਡਾ. ਅਰਨੀਤ ਕੌਰ ਨੇ ਸ਼ਿਰਕਤ ਕੀਤੀ।ਉਨਾਂ ਕਿਹਾ ਕਿ ਸੈਮੀਨਾਰ ਦਾ ਉਦੇਸ਼ ਡਾ. ਅਰਨੀਤ ਕੌਰ ਨੇ ਸਮਕਾਲੀ ਸਮਾਜ ’ਚ ਪੇਸ਼ੇਵਰ ਅਤੇ ਨਿੱਜੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਲੋੜੀਂਦੇ ਆਤਮਵਿਸ਼ਵਾਸ ਅਤੇ ਗਿਆਨ ਨਾਲ ਮਹਿਲਾ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣਾ ਹੈ।ਡਾ. ਅਰਨੀਤ ਕੌਰ ਨੇ ਘਰੇਲੂ ਅਤੇ ਪੇਸ਼ੇਵਰ ਖੇਤਰਾਂ ’ਚ ਲਿੰਗ-ਪ੍ਰਤੀਬੰਧਿਤ ਭੂਮਿਕਾਵਾਂ ਨੂੰ ਤੋੜਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।ਇਸ ਮੌਕੇ ਸਕੂਲ ਆਫ਼ ਲਾਅ ਮੁਖੀ ਡਾ. ਗੁਨੀਸ਼ਾ ਸਲੂਜਾ ਵੱਲੋਂ ਧੰਨਵਾਦ ਕੀਤਾ ਗਿਆ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media