ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨੀਂ ਆਰੰਭ ਹੋਇਆ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਿੰਡ ਪਹੂਵਿੰਡ ਤੋਂ ਚੱਲ ਕੇ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਜੈਕਾਰਿਆਂ ਦੀ ਗੂੰਜ ’ਚ ਸੰਪਨ ਹੋਇਆ।ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਮੌਕੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਹ ਖ਼ਾਲਸਾ ਮਾਰਚ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਚੱਲ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਪਿੰਡ ਵਾਂ ਵਿਖੇ ਪੁੱਜ ਕੇ ਸੰਪਨ ਹੋਇਆ।ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media