ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਅੱਜ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਅੱਜ ਦੂਜੇ ਦਿਨ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਗਏ। ਗੁਰਮਤਿ ਸਮਾਗਮ ’ਚ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਹਾਜ਼ਰੀ ਭਰੀ ਅਤੇ ਭਾਈ ਗੁਰਸੇਵਕਜੀਤ ਸਿੰਘ, ਭਾਈ ਜਗਦੀਸ਼ ਸਿੰਘ ਵਡਾਲਾ, ਭਾਈ ਗੁਰਭੇਜ ਸਿੰਘ ਚਵਿੰਡਾ ਦੇ ਢਾਡੀ ਜਥਿਆਂ, ਭਾਈ ਗੁਰਿੰਦਰਪਾਲ ਸਿੰਘ ਬੈਂਕਾਂ, ਭਾਈ ਸੁੱਚਾ ਸਿੰਘ ਡੇਰਾ ਪਠਾਣਾਂ ਤੇ ਭਾਈ ਮੱਸਾ ਸਿੰਘ ਸਭਰਾ ਦੇ ਕਵੀਸ਼ਰ ਜਥਿਆਂ ਨੇ ਸੰਗਤ ਨਾਲ ਸ਼ਹੀਦ ਭਾਈ ਤਾਰਾ ਸਿੰਘ ਵਾਂ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਸਮਾਗਮ ਦੌਰਾਨ ਇਲਾਕੇ ਭਰ ਵਿੱਚੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗਏ ਅੰਮ੍ਰਿਤ ਸੰਚਾਰ ਦੌਰਾਨ 48 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ।ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।ਸਮਾਗਮ ਦੌਰਾਨ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਖੁਸ਼ਵਿੰਦਰ ਸਿੰਘ ਭਾਟੀਆ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ।
ਇਸ ਮੌਕੇ ਵਧੀਕ ਸਕੱਤਰ ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸੁਖਬੀਰ ਸਿੰਘ, ਬਾਬਾ ਚਰਨ ਸਿੰਘ ਦਿਆਲਪੁਰ, ਇੰਚਾਰਜ ਰਾਜਵਿੰਦਰ ਸਿੰਘ ਜੋਗਾ, ਰਾਜਪਾਲ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਧਰਮਿੰਦਰ ਸਿੰਘ, ਮੈਨੇਜਰ ਜੱਜ ਸਿੰਘ, ਪ੍ਰਚਾਰਕ ਭਾਈ ਲਖਬੀਰ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆ, ਸਰਪੰਚ ਰਣਜੀਤ ਸਿੰਘ, ਸਾਬਕਾ ਸਰਪੰਚ ਮੁਖ਼ਤਿਆਰ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ, ਰਾਜਿੰਦਰ ਸਿੰਘ, ਜਥੇਦਾਰ ਵਜੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਮੌਜੂਦ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media