Friday, April 3, 2026

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ ਆਈ.ਬੀ.ਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸੈਮੀਨਾਰ ਮੌਕੇ ਆਈ.ਬੀ.ਟੀ ਸੈਂਟਰ ਮੈਨੇਜਰ ਜਤਿੰਦਰ ਕੁਮਾਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਪ੍ਰਿੰ: ਡਾ. ਰੰਧਾਵਾ ਨੇ ਮੁਖੀ ਡਾ. ਸਵਰਾਜ ਕੌਰ, ਸੈਮੀਨਾਰ ਕਨਵੀਨਰ ਡਾ. ਦੀਪਕ ਦੇਵਗਨ ਅਤੇ ਸੈਮੀਨਾਰ ਸਹਿ-ਕਨਵੀਨਰ ਡਾ. ਮਨੀਸ਼ਾ ਬਹਿਲ ਨਾਲ ਮਿਲ ਕੇ ਕੁਮਾਰ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ।ਉਨ੍ਹਾਂ ਨੇ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਅਤੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਉਣ ਲਈ ਵਿਭਾਗ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ।
ਡਾ. ਸਵਰਾਜ ਕੌਰ ਨੇ ਜਤਿੰਦਰ ਕੁਮਾਰ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੈਮੀਨਾਰ ਵਿਦਿਆਰਥੀਆਂ ਨੂੰ ਅਨੁਸ਼ਾਸਨ, ਇਕਸਾਰਤਾ ਅਤੇ ਅਕਾਦਮਿਕ ਉਤਮਤਾ ਹਾਸਲ ਕਰਨ ’ਚ ਕੇਂਦ੍ਰਿਤ ਯਤਨਾਂ ਦੀ ਮਹੱਤਤਾ ਸਬੰਧੀ ਮਾਰਗਦਰਸ਼ਨ ਕਰਨ ਲਈ ਕਰਵਾਇਆ ਗਿਆ।ਡਾ. ਦੇਵਗਨ ਨੇ ਪ੍ਰੋਗਰਾਮ ਦੇ ਵਿਸ਼ੇ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਨਿਯਮਤ ਅਧਿਐਨ ਨੂੰ ਪ੍ਰਤੀਯੋਗੀ ਪ੍ਰੀਖਿਆ ਦੀ ਤਿਆਰੀ ਨਾਲ ਜੋੜਨਾ ਹੈ ਤਾਂ ਜੋ ਦੋਵੇਂ ਇੱਕ ਦੂਜੇ ਦਾ ਸਮਰਥਨ ਕਰਨ ਅਤੇ ਉਨ੍ਹਾਂ ਨੂੰ ਸਫਲਤਾ ਵੱਲ ਲੈ ਜਾਣ।ਉਨ੍ਹਾਂ ਉਜਾਗਰ ਕਰਦਿਆਂ ਕਿਹਾ ਕਿ ਟਾਪਰ ਹਮੇਸ਼ਾਂ ਸਭ ਤੋਂ ਵੱਧ ਬੁੱਧੀਮਾਨ ਨਹੀਂ ਹੁੰਦੇ, ਉਹ ਸਭ ਤੋਂ ਵੱਧ ਇਕਸਾਰ ਹੁੰਦੇ ਹਨ।
ਇਸ ਮੌਕੇ ਡਾ. ਏ.ਕੇ ਕਾਹਲੋਂ ਡਾ. ਪੂਨਮ ਸ਼ਰਮਾ, ਡਾ. ਨਿਧੀ ਸੱਭਰਵਾਲ, ਪ੍ਰੋ. ਮੀਨੂ ਚੋਪੜਾ, ਡਾ. ਸਾਕਸ਼ੀ ਸ਼ਰਮਾ, ਪ੍ਰੋ. ਪੂਜਾ ਪੁਰੀ, ਡਾ. ਸਾਮੀਆ, ਪ੍ਰੋ. ਸੁਖਜਿੰਦਰ ਕੌਰ, ਡਾ. ਏ.ਐਸ ਭੱਲਾ, ਪ੍ਰੋ. ਜਸਲੀਨ ਕੌਰ, ਪ੍ਰੋ. ਅੰਮ੍ਰਿਤਬੀਰ ਕੌਰ, ਪ੍ਰੋ. ਰਸ਼ਨੀਤ ਕੌਰ, ਡਾ. ਮਨੀਸ਼ਾ ਬਹਿਲ ਅਤੇ ਹੋਰ ਫੈਕਲਟੀ ਮੈਂਬਰ ਵੀ ਮੌਜ਼ੂਦ ਸਨ।

Check Also

ਲਿਵਾਸਾ ਹਸਪਤਾਲ ਉਨਤ ਮੈਡੀਕਲ ਡਾਇਗਨੌਸਟਿਕਸ ਵਿੱਚ ਮੋਹਰੀ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਆਧੁਨਿਕ ਮੈਡੀਕਲ ਵਿੱਚ ਅਜਿਹੇ ਮਾਮਲੇ ਵਧ ਰਹੇ ਹਨ, ਜਿਥੇ …