ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਇੰਸਟੀਚਿਊਸ਼ਨਜ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ
ਨਵੀਨਤਾ ਤੇ ਉਦਯੋਗਿਤਾ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਪੀ.ਐਮ ਸ਼ਹੀਦ ਹਵਲਦਾਰ ਅਜੀਤ ਸਿੰਘ ਸ:ਸ:ਸ ਸਕੂਲ ਖੇਮਕਰਨ, ਤਰਨ ਤਾਰਨ ਦੇ 6 ਅਧਿਆਪਕਾਂ ਸਮੇਤ 56 ਵਿਦਿਆਰਥੀਆਂ ਨੇ ਭਾਗ ਲਿਆ।ਇਸ ਮੌਕੇ ਵਿਭਾਗ ਮੁੱਖੀ ਡਾ. ਰਜਿੰਦਰਪਾਲ ਕੌਰ ਅਤੇ ਪ੍ਰੋ: ਆਂਚਲ ਨੇ ਮੁੱਖ ਸਰੋਤਿਆਂ ਵਜੋਂ ਸ਼ਿਰਕਤ ਕਰਦਿਆਂ ਬੱਚਿਆਂ ਨੰੰ ਭਵਿੱਖ ’ਚ ਮਿਹਨਤ ਕਰਨ ਅਤੇ ਕਾਮਯਾਬ ਹੋਣ ਦੇ ਤਰੀਕਿਆਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media