ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠਾਂ
ਚੱਲ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਪ੍ਰੋ. ਡਾ. ਸਰੋਜ ਅਰੋੜਾ ਡੀਨ ਸੀ.ਡੀ.ਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਅੱਜ `ਸਵੱਛਤਾ ਹੀ ਸੇਵਾ` ਮੁਹਿੰਮ ਤਹਿਤ ਕਾਲਜ ਵਿੱਚ ਇੱਕ-ਰੋਜ਼ਾ ਵਿਸ਼ੇਸ਼ ਸਫਾਈ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿੱਚ ਵਲੰਟੀਅਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।
ਕੈਂਪ ਦੀ ਸ਼ੁਰੂਆਤ ਪ੍ਰਿੰਸੀਪਲ ਪੁਨੀਤ ਰੰਧਾਵਾ ਵੱਲੋਂ ਵਲੰਟੀਅਰਾਂ ਨੂੰ ਸਵੱਛਤਾ ਦੀ ਸਹੁੰ ਚੁਕਾਉਣ ਨਾਲ ਹੋਈ।ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਸਮਾਜ ਦੀ ਅਸਲ ਸੇਵਾ ਸਵੱਛਤਾ ਅਤੇ ਵਾਤਾਵਰਨ ਦੀ ਸੰਭਾਲ ਨਾਲ ਹੀ ਸੰਭਵ ਹੈ, ਅਤੇ ਐਨ.ਐਸ.ਐਸ ਵਲੰਟੀਅਰ ਇਸ ਦੇ ਅਸਲੀ ਰਾਜਦੂਤ ਹਨ।ਐਨ.ਐਸ.ਐਸ ਦੇ ਕੋਆਰਡੀਨੇਟਰ ਡਾ. ਜਤਿੰਦਰ ਕੌਰ ਦੁਆਰਾ ਵਲੰਟੀਅਰਾਂ ਨੂੰ ਟੀਮਾਂ ਵਿੱਚ ਵੰਡਿਆ ਗਿਆ।ਇੱਕ ਟੀਮ ਨੇ ਕਾਲਜ ਕੈਂਪਸ ਦੇ ਆਲੇ-ਦੁਆਲੇ ਦੀ ਸਫਾਈ ਕੀਤੀ, ਜਦੋਂ ਕਿ ਦੂਜੀ ਟੀਮ ਨੇ ਕਾਲਜ ਦੇ ਗਰਾਊਂਡ ਦੀ ਸਫਾਈ ਕੀਤੀ।ਖਾਸ ਕਰਕੇ ਪਲਾਸਟਿਕ ਦੇ ਕੂੜੇ ਨੂੰ ਅਲੱਗ ਕਰਕੇ ਇਕੱਠਾ ਕੀਤਾ ।
ਦਿਨ ਦੇ ਅੰਤ ਵਿੱਚ, ਐਨ.ਐਸ.ਐਸ ਕੋਆਰਡੀਨੇਟਰ ਡਾ. ਮਨਜੀਤ ਕੌਰ ਨੇ ਸਮੂਹ ਵਲੰਟੀਅਰਾਂ ਅਤੇ ਸਫਾਈ ਮੁਹਿੰਮ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ।
ਇਸ ਕੈਂਪ ਵਿੱਚ ਐਨ.ਐੱਸ.ਐੱਸ ਕੋਆਰਡੀਨੇਟਰਾਂ ਤੋਂ ਇਲਾਵਾ ਪ੍ਰਿੰਸੀਪਲ ਪੁਨੀਤ ਰੰਧਾਵਾ, ਰੈਡ ਰਿਬਨ ਕਲੱਬ ਕੋਆਰਡੀਨੇਟਰ ਡਾ. ਸੋਨਿਕਾ ਠਾਕੁਰ, ਡਾ. ਨਿਸ਼ਾ ਛਾਬੜਾ ਅਤੇ ਸਮੂਹ ਸਟਾਫ ਮੈਂਬਰ ਸ਼ਾਮਿਲ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media