Thursday, April 30, 2026

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਟਾਹਲਾ ਸਾਹਿਬ ਚੱਬਾ ਵਿਖੇ ਮੱਥਾ ਟੇਕ ਕੇ ਗੁਰੂ ਦਾ ਸ਼ੁਕਰਾਨਾ ਕੀਤਾ।ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵੱਲੋਂ ਉਹਨਾਂ ਦਾ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਦੇ ਦਾਦਾ ਸਰਦਾਰ ਤੇਜਾ ਸਿੰਘ ਸਮੁੰਦਰੀ ਵੱਲੋਂ ਨਾ ਕੇਵਲ ਗੁਰਦੁਆਰਾ ਸੁਧਾਰ ਲਹਿਰ ਸਗੋਂ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਗਈ ਸੀ ਅਤੇ ਉਹਨਾਂ ਦੇ ਪਿਤਾ ਜੀ ਉੱਘੇ ਸਿੱਖਿਆ ਸ਼ਾਸਤਰੀ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਨੂੰ ਵੀ ਗੁਰੂ ਘਰ ਤੋਂ ਹੀ ਮਾਣ-ਸਨਮਾਨ ਮਿਲਿਆ ਸੀ।ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਸਿਰ ’ਤੇ ਦਸਤਾਰ ਸਿਰਫ਼ ਪਹਿਚਾਣ ਨਹੀਂ, ਸਿੱਖ ਕੌਮ ਦੀ ਸ਼ਾਨ ਹੈ।
ਇਸ ਮੌਕੇ ਪੰਜਾਬ ਭਾਜਪਾ ਦੇ ਸੈਕਟਰੀ ਸੂਰਜ ਭਾਰਦਵਾਜ, ਪਰਮਜੀਤ ਸਿੰਘ ਪੰਮੀ, ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਚੇਅਰਮੈਨ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ, ਗੁਰਕੀਰਤ ਸਿੰਘ, ਮਨਿੰਦਰਜੀਤ ਸਿੰਘ ਠੇਕੇਦਾਰ, ਸੁਖਵਿੰਦਰ ਸਿੰਘ ਤੇੜਾ, ਕਸ਼ਮੀਰ ਸਿੰਘ ਪ੍ਰਧਾਨ, ਮੈਨੇਜਰ ਰਣਦੀਪ ਸਿੰਘ, ਬਲਜੀਤ ਸਿੰਘ ਬਿੱਲਾ, ਦਿਲਬਾਗ ਸਿੰਘ ਸਾਈ, ਗੁਰਸੇਵਕ ਸਿੰਘ ਟਾਹਲਾ ਸਾਹਿਬ, ਗੁਰਸਾਹਿਬ ਸਿੰਘ ਟਾਹਲਾ ਸਾਹਿਬ, ਪਲਵਿੰਦਰ ਸਿੰਘ ਭੋਲਾ ਸੰਧੂ, ਬਲਜੀਤ ਸਿੰਘ ਰਾਜੂ, ਜਸਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਸੁਲਤਾਨਵਿੰਡ ਵੀ ਮੌਜ਼ੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …