Tuesday, March 17, 2026

ਬੁੱਢਾ ਦਲ ਵੱਲੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 203ਵੀਂ ਸਲਾਨਾ ਬਰਸੀ ਮਨਾਈ ਗਈ

ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਸ੍ਰੀ ਅਕਾਲ ਤਖ਼ਤ ਸਾਹਿਬ ਨਿਧੜਕ ਜਥੇਦਾਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਕਾਲੀ ਬਾਬਾ ਫੂਲਾ ਸਿੰਘ ਜੀ 203ਵੀਂ ਸਲਾਨਾ ਬਰਸੀ ਸਰਧਾ ਭਾਵਨਾ ਸਤਿਕਾਰ ਨਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਨਾਈ ਗਈ।ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬੀਬੀ ਹਰਪ੍ਰੀਤ ਕੌਰ ਸੁਖਮਨੀ ਸੇਵਾ ਸੁਸਾਇਟੀ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੱਖ ਪੰਥ ਦੇ ਪ੍ਰਸਿੱਧ ਕਵੀਸ਼ਰ ਭਾਈ ਧਰਮ ਸਿੰਘ, ਭਾਈ ਸੁਖਜੀਤ ਸਿੰਘ ਕਨੱ੍ਹਈਆ ਕਥਾਵਾਚਕ ਨੇ ਸੰਗਤ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ।
ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਬਾਬਾ ਫੂਲਾ ਸਿੰਘ ਖਾਲਸਾ ਰਾਜ ਦੇ ਥੰਮ੍ਹ ਸਨ, ਜਿਨ੍ਹਾਂ ਦੀ ਸ਼ਹਾਦਤ ਮੌਕੇ ਮਹਾਰਾਜਾ ਰਣਜੀਤ ਸਿੰਘ ਨੇ ਵਿਰਾਗ ਵਿੱਚ ਆ ਕੇ ਕਿਹਾ ਸੀ ਕਿ ਸਿੱਖ ਰਾਜ ਦਾ ਇੱਕ ਮਹਾਨ ਨਾਇਕ ਤੁਰ ਗਿਆ ਹੈ।ਅਕਾਲੀ ਬਾਬਾ ਫੂਲਾ ਸਿੰਘ ਦੇ ਕਿਰਦਾਰ ਨੂੰ ਸਮਝਣ ਅਤੇ ਸਿੱਖ ਚੇਤਨਤਾ ਦਾ ਹਿੱਸਾ ਬਣਾਉਣ ਦੀ ਵੱਡੀ ਲੋੜ ਹੈ।ਉਨ੍ਹਾਂ ਕਿਹਾ ਕਿ ਅੱਜ ਸਿੱਖ ਨੌਜੁਆਨੀ ਨੂੰ ਆਪਣੇ ਇਤਿਹਾਸ ਤੋਂ ਸੇਧ ਲੈਣ ਦੀ ਹੋਰ ਵੀ ਜ਼ਿਆਦਾ ਜ਼ਰੂਰਤ ਹੈ, ਕਿਉਂਕਿ ਅੱਜ ਦੇ ਸ਼ੋਸ਼ਲ ਮੀਡੀਆ ਯੱਗ ਅੰਦਰ ਕੱਚਘਰੜ ਅਤੇ ਅਗਿਆਨੀ ਲੋਕਾਂ ਵੱਲੋਂ ਪਰੋਸਿਆ ਜਾ ਰਿਹਾ ਵਿਚਾਰ ਸਮਾਜ ਲਈ ਬਹੁਤ ਖਤਰਨਾਕ ਸਾਬਤ ਹੋ ਰਿਹਾ ਹੈ। ਸਿੱਖ ਰਹਿਣੀ, ਗੁਰੂ ਹੁਕਮ ਅਤੇ ਸਿੱਖ ਪ੍ਰੰਪਰਾਵਾਂ ਦੀ ਲੋੜ।ਉਨ੍ਹਾਂ ਨਾਲ ਹੀ ਸਮੂਹ ਦੇਸ਼ ਵਿਦੇਸ਼ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਾਨਕਸਾਹੀ ਸੰਮਤ 558 ਚੇਤ ਮਹੀਨੇ ਦੀ ਚੜਦੀ ਸੰਗਰਾਂਦ ਤੇ ਨਵੇਂ ਸਾਲ ਦੀ ਵਧਾਈ ਦਿੱਤੀ।
ਭਗਵਾਨ ਸਿੰਘ ਜੌਹਲ ਸਟੇਜ ਦੀ ਸੇਵਾ ਨਿਭਾਉਂਦਿਆਂ ਕਿਹਾ ਕਿ ਦਲ ਨੂੰ ਇਸ ਗੱਲ ਦਾ ਮਾਣ ਹੈ ਕਿ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਛੇਵੇਂ ਜਥੇਦਾਰ ਸਨ।ਉਨ੍ਹਾਂ ਵੱਲੋਂ ਕੀਤੀਆਂ ਪੰਥਕ ਸੇਵਾਵਾਂ ਅੱਜ ਵੀ ਸਿੱਖ ਇਤਿਹਾਸ ਦੀ ਮਿਸਾਲ ਹੈ।ਉਦਾਹਰਣਾਂ ਵਜੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦਾ ਨਾਂ ਯਾਦ ਕੀਤਾ ਜਾਂਦਾ ਹੈ।
ਇਸ ਸਮੇਂ ਸਿੰਘ ਸਾਹਿਬ ਗਿ. ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਗੁਰਮੇਲ ਸਿੰਘ ਇੰਚਾਰਜ਼ ਬੁੱਢਾ ਦਲ ਕਨੇਡਾ, ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਯੂ.ਐਸ.ਏ, ਬਾਬਾ ਸਤਨਾਮ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ ਵਾਲੇ, ਬਾਬਾ ਮਨਜੀਤ ਸਿੰਘ ਗੁਰ ਨਾਨਕ ਦਲ ਮੜੀਆਂ ਵਾਲੇ, ਇੰਦਰਪਾਲ ਸਿੰਘ ਫੌਜੀ ਹਜ਼ੂਰ ਸਾਹਿਬ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਗੁਰਲਾਲ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ।

Check Also

ਮਾਣਯੋਗ ਜਸਟਿਸ ਰੋਹਿਤ ਕਪੂਰ ਵੱਲੋਂ ਅੰਮ੍ਰਿਤਸਰ ਤੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਅਤੇ …