
ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾਨਯੋਗ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਜੀ ਦੇ ਮਾਰਗਦਰਸ਼ਨ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਵਜੋਂ ਲਗਾਏ ਜਾ ਰਹੇ ਸੈਮੀਨਾਰਾਂ / ਕੈਂਪਾਂ ਦੀ ਲੜੀ ਤਹਿਤ ਜਲਾਲਾਬਾਦ ਤਹਿਸੀਲ ਦੇ ਪਿੰਡਾਂ ਵੈਰੋਕੇ, ਕਾਠਗੜ੍ਹ ਅਤੇ ਪਾਲੀਵਾਲਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ੍ਰੀ ਸੁਖਵਾਲ ਸਿੰਘ ਧਾਲੀਵਾਲ, ਸ੍ਰੀ ਹਰੀਸ਼ ਕੁਮਾਰ ਪੀ.ਐਲ.ਵੀ. ਸਮੇਤ ਹੋਰਨਾਂ ਨੇ ਵੀ ਪਿੰਡਾਂ ਦੇ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੁੱਖ ਮੰਤਵ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਕਰਨਾ ਹੈ। ਇਹ ਵਿਚਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਦੇ ਮਾਨਯੋਗ ਸਕੱਤਰ ਅਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਜੀ ਨੇ ਪ੍ਰਗਟਾਏ। ਸ੍ਰੀ ਗਰਗ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 150000/- ਰੂਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਂਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਸ੍ਰੀ ਗਰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਗਈਆਂ ਸਕੀਮਾਂ ਦਾ ਵੱਧ ਤੋਂ ਵੱਧ ਫ਼ਾਇਆ ਉਠਾਉਣ। ਉੰਨ੍ਹਾਂ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਟੋਲ ਫ੍ਰੀ ਨੰਬਰ 1968 ਤੇ ਫੋਨ ਕਰਕੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media