ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਮੈਡਮ ਸੁਖਬੀਰ ਕੌਰ ਜਿਲਾ ਖਜਾਨਾ ਅਫਸਰ ਵੱਲੋਂ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ
ਸੇਵਾਮੁਕਤ ਹੋਏ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਿਆਉਣ ਲਈ ਡਿਜੀਟਲ ਲਾਈਫ ਸਰਟੀਫਿਕੇਟ (Jeevan Pramaan) ਜਮਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।ਕਈ ਪੈਨਸ਼ਨਰਾਂ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੁਅਲ ਸਰਟੀਫਿਕੇਟ ਜਮਾਂ ਕਰਵਾਏ ਗਏ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀ ਹੋਣਗੇ ਆਪਣੀ ਪੈਨਸ਼ਨ ਨੂੰ ਬਿਨਾ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਤੁਰੰਤ ਆਪਣਾ ਡਿਜ਼ਜੀਟਲ ਲਾਈਫ ਸਰਟੀਫਿਕੇਟ ਜਮਾਂ ਕਰਵਾਉ।
ਤੁਸੀਂ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਨਜਦੀਕੀ ਖਜਾਨਾ ਦਫਤਰ ਸਬੰਧਤ ਬੈਂਕ ਦੀ ਬ੍ਰਾਂਚ, ਸੇਵਾ ਕੇਂਦਰ ਆਦਿ ਸਥਾਨਾਂ ‘ਤੇ ਜਾ ਕੇ ਜਮਾਂ ਕਰਵਾ ਸਕਦੇ ਹੋ।ਡੋਰ-ਸਟੈਪ ਡਲਿਵਰੀ ਲਈ ਤੁਸੀਂ ਰਾਜ ਸਰਕਾਰ ਦੀ ਘਰ ਬੈਠੇ 1076 ‘ਤੇ ਕਾਲ ਕਰਕੇ ਵੀ ਇਸ ਸੁਵਿਧਾ ਦਾ ਲਾਭ ਲੈ ਸਕਦੇ ਹੋ ਜਾਂ ਤੁਸੀਂ ਘਰ ਬੈਠੇ Jeevan Patra ਐਪ ਡਾਉਨਲੋਡ ਕਰਕੇ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹੋ ।
ਸਮੂਹ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਆਪਣਾ ਡਿਜ਼ੀਟਲ ਲਾਈਫ ਸਰਟੀਫਿਕੇਟ (Jeevan Pramaan) 31/03/2026 ਤੱਕ ਜਮਾਂ ਕਰਵਾਉਣਾ ਯਕੀਨੀ ਬਣਾਇਆ ਜਾਵੇ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media