ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 47
ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾਈ।ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਸਾਰੇ ਸ਼ਰਧਾਲੂ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਵਿਰਸੇ ਨਾਲ ਜੋੜ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਿਕਾਸ ਕਾਰਜ਼ ਕਰ ਰਹੀ ਹੈ।ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਮੁਫ਼ਤ ਸਹੂਲਤਾਂ ਇਸ ਵਿੱਚ ਸ਼ਾਮਲ ਹਨ।ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਉਹ ਸਾਰੇ ਸ਼ਰਧਾਲੂੂਆਂ ਦੀ ਭਲਾਈ ਦੀ ਕਾਮਨਾ ਕਰਦੇ ਹਨ।ਇਸ ਮੌਕੇ ਕਰਨੇਸ਼ ਮਹਾਜਨ, ਲੱਖਾ ਡੀ.ਜੇ, ਰਾਹੁਲ ਮੱਟੂ, ਰਿਤੂ ਮਹਾਜਨ, ਚਿਰਾਗ ਮਹਿਰਾ, ਮੈਡਮ ਰੁਚੀ, ਮਨਜੀਤ ਸਿੰਘ, ਸੌਰਭ ਕੁਮਾਰ ਅਤੇ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜ਼ੂਦ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media