ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਏਪੁਰ ਕਲਾਂ ਤੋਂ ਪੰਜਾਬ ਸਟੇਟ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਸਾਬਕਾ ਮੈਂਬਰ
ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਟੇਟ ਕੋਆਰਡੀਨੇਟਰ ਐਸ.ਸੀ ਵਿੰਗ, ਸਰਦਾਰ ਇੰਦਰਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।ਉਨ੍ਹਾਂ ਦੇ ਨਾਲ ਮੌਜ਼ੂਦਾ ਸਰਪੰਚ, ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਹਰਜਿੰਦਰ ਕੌਰ ਅਤੇ 7 ਮੈਂਬਰਾਂ ਵਾਲੀ ਪੂਰੀ ਪੰਚਾਇਤ ਵੀ ਪਾਰਟੀ ਵਿੱਚ ਸ਼ਾਮਲ ਹੋਈ।
ਕੈਬਨਿਟ ਮੰਤਰੀ ਅਤੇ ਜੰਡਿਆਲਾ ਗੁਰੂ ਵਿਧਾਇਕ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਇਹ ਪਿਆਰ ਅਤੇ ਭਰੋਸਾ ਸਾਡੀ ਸਭ ਤੋਂ ਵੱਡੀ ਤਾਕਤ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੁੰਨਬਾ ਲਗਾਤਾਰ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਜੁੜ ਰਹੇ ਹਨ।
ਈ.ਟੀ.ਓ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਅਸੀਂ ਵਿਕਾਸ ਦੇ ਮੁੱਦੇ ‘ਤੇ ਲੜਾਂਗੇ।ਅਸੀਂ ਚੋਣਾਂ ਤੋਂ ਪਹਿਲਾਂ ਜੋ ਵੀ ਗਾਰੰਟੀਆਂ ਦਿੱਤੀਆਂ ਸਨ ਤੋਂ ਵਧੇਰੇ ਪੂਰੀਆਂ ਕੀਤੀਆਂ ਹਨ ਅਤੇ ਸਾਲ 2027 ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਮੁੜ ਸੱਤਾ ਵਿੱਚ ਆਵੇਗੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media