ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2026 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ।ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਮਾਰਚ 2026 ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ ਅਤੇ ਇਸ ਵਾਰ ਇਹ ਜਥਾ ਜੂਨ ਮਹੀਨੇ ਪਾਕਿਸਤਾਨ ਭੇਜਿਆ ਜਾਵੇਗਾ।ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 31 ਮਾਰਚ 2026 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।ਪਾਸਪੋਰਟ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਲਈ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਉਣ ਤਾਂ ਜੋ ਅਗਲੇਰੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media