ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ
ਵਾਤਾਵਰਣ ਦਿਵਸ ਦੇ ਰੂਪ ਵਿਚ ਮਨਾਇਆ ਗਿਆ।ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਬਲਵਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਸੱਤਵੇਂ ਪਾਤਸ਼ਾਹ ਜੀ ਨੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਬਾਗ਼ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦਿੱਤਾ।ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਗੁਰਤਾਗੱਦੀ ਦਿਵਸ ਨੂੰ ਹਰ ਸਾਲ ਵਾਤਾਵਰਣ ਦਿਵਸ ਵਜੋਂ ਮਨਾ ਕੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ ਅਨੁਸਾਰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਆ ਜਾਂਦਾ ਹੈ।ਸਾਹਿਬ ਗਿਆਨੀ ਬਲਜੀਤ ਸਿੰਘ ਤੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚਕਾਰ ਸਥਿਤ ਗੁਰੂ ਕੇ ਬਾਗ ਵਿਖੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਸੁਨੇਹੇ ਤਹਿਤ ਬੂਟੇ ਲਗਾ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਚੀਫ ਜਗਦੀਸ਼ ਸਿੰਘ ਬੁੱਟਰ, ਗੁਰਪ੍ਰਤਾਪ ਸਿੰਘ ਆਦਿ ਮੌਜ਼ੂਦ ਸਨ।
Check Also
ਖਾਲਸਾ ਕਾਲਜ ਇੰਜੀ. ਵਲੋਂ ‘ਹੁਨਰ ਅਤੇ ਸਿੱਖਿਆ ਵਿਸ਼ੇ `ਤੇ 6 ਦਿਨਾਂ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media