Thursday, April 30, 2026

‘ਵਪਾਰ ਮਿਲਣੀ’ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼- ਈ.ਟੀ.ਓ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ) – ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਮਹਿਤਾ ਚੌਕ ਵਿਖੇ ਆਯੋਜਿਤ ‘ਵਪਾਰ ਮਿਲਣੀ’ ਦੌਰਾਨ ਸਥਾਨਕ ਵਪਾਰੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਉਨ੍ਹਾਂ ਨੇ ਵਪਾਰੀਆਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਮੌਕੇ ‘ਤੇ ਹੀ ਸਮੱਸਿਆਵਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਵਪਾਰੀ ਵਰਗ ਹੈ ਅਤੇ ਸਰਕਾਰ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਤਾਂ ਜੋ ਉਹ ਬਿਨਾਂ ਰੁਕਾਵਟ ਆਪਣੇ ਕਾਰੋਬਾਰ ਨੂੰ ਅੱਗੇ ਵਧਾ ਸਕਣ ਅਤੇ ਸੂਬੇ ਦੀ ਤਰੱਕੀ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਸਕਣ।ਕੈਬਨਿਟ ਮੰਤਰੀ ਈ.ਟੀ.ਓ ਨੇ ਵਪਾਰੀਆਂ ਨੂੰ ਭਰੋਸਾ ਦਵਾਇਆ ਕਿ ਜੀ.ਐਸ.ਟੀ, ਬਿਜਲੀ ਸਪਲਾਈ, ਮਜ਼ਦੂਰੀ ਅਤੇ ਰੋਜ਼ਗਾਰ ਨਾਲ ਸੰਬੰਧਿਤ ਮੁੱਦਿਆਂ ਦਾ ਸਮਰੱਥ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।ਉਹਨਾਂ ਵਪਾਰੀਆਂ ਨੂੰ ਆਪਣੇ ਮੁੱਦੇ ਪ੍ਰਸ਼ਾਸਨਿਕ ਅਧਿਕਾਰੀਆਂ ਸਾਹਮਣੇ ਖੁੱਲੇ ਤੌਰ ‘ਤੇ ਰੱਖਣ ਦਾ ਮੋਕਾ ਦਿੱਤਾ।
ਚੇਅਰਮੈਨ ਟਰੇਡ ਕਮਿਸ਼ਨ ਰਮੇਸ਼ ਅਵਸਥੀ ਅਤੇ ਉਪ ਚੇਅਰਮੈਨ ਟਰੇਡ ਕਮਿਸ਼ਨ ਅਭਿਸ਼ੇਕ ਬਾਂਸਲ ਨੇ ਵੀ ਵਪਾਰੀਆਂ ਦੀਆਂ ਗੱੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਮੱਸਿਆਵਾਂ ਦੇ ਜਲਦੀ ਹੱਲ ਲਈ ਭਰੋਸਾ ਦਿਵਾਇਆ।ਮੀਟਿੰਗ ਵਿੱਚ ਵਪਾਰ ਮੰਡਲ ਨਾਲ ਸੰਬੰਧਿਤ ਸਾਰੇ ਅਦਾਰੇ ਦੇ ਅਧਿਕਾਰੀ ਜਿਵੇਂ ਪੁਲਿਸ, ਤਹਿਸੀਲ, ਕਰ ਵਿਭਾਗ, ਜਿਲਾ ਮੰਡੀ ਅਫਸਰ, ਪੀ.ਐਸ.ਪੀ.ਸੀ.ਐਲ, ਡਰੇਨਜ਼, ਇੰਡਸਟਰੀ ਖੇਤੀਬਾੜੀ ਵਾਤਾਵਰਨ ਤੋ ਇਲਾਵਾ ਹੋਰ ਵਿਭਾਗ ਵੀ ਹਾਜ਼ਰ ਸਨ
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗੁਰਵਿੰਦਰ ਸਿੰਘ ਸਰਪੰਚ ਮਹਿਤਾ ਅਜੇ ਗਾਂਧੀ ਬਲਾਕ ਪ੍ਰਧਾਨ ਰਾਜਵਿੰਦਰ ਲਾਡੀ ਬਲਾਕ ਪ੍ਰਧਾਨ ਅਮਰ ਰਾਵਤ ਜਗਜੀਤ ਸਿੰਘ, ਜਰਮਨਜੀਤ ਸਿੰਘ ਵੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …