ਜੰਡਿਆਲਾ ਗੁਰੂ, 23 ਮਾਰਚ (ਪੰਜਾਬ ਪੋਸਟ) – ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਜੰਡਿਆਲਾ ਗੁਰੂ ਦਫ਼ਤਰ ਵਿਖੇ
ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਮਹਾਨ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ ਗਈ।ਉਹਨਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਕੁਰਬਾਨੀ ਸਾਡੀ ਕੌਮ ਲਈ ਸਦਾ ਪ੍ਰੇਰਣਾ ਦਾ ਸਰੋਤ ਰਹੇਗੀ।ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਗਈਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ `ਆਪ` ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਸਰਦਾਰ ਸਰਬਜੀਤ ਸਿੰਘ ਡਿੰਪੀ (ਸ਼ਹਿਰੀ ਪ੍ਰਧਾਨ), ਸੁਨੈਣਾ ਰੰਧਾਵਾ (ਮਹਿਲਾ ਵਿੰਗ ਹਲਕਾ ਕੋਆਰਡੀਨੇਟਰ) ਅਤੇ ਸੁਨੀਲ ਪਾਸੀ (ਪ੍ਰਧਾਨ ਦਾਣਾ ਮੰਡੀ ਜੰਡਿਆਲਾ ਗੁਰੂ) ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media