ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ) – ਜੰਡਿਆਲਾ ਗੁਰੂ ਸ਼ਹਿਰ ਵਿੱਚ ਪਹਿਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਇਸ ਸਾਲ ਮਈ ਦੇ ਅਖੀਰ ਤੱਕ ਤਿਆਰ ਹੋਣ ਦੀ ਸੰਭਾਵਨਾ ਹੈ।ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਵੱਲੋਂ 24.13 ਕਰੋੜ ਰੁਪਏ ਦੀ ਲਾਗਤ ਨਾਲ 6 ਐਮ.ਐਲ.ਡੀ ਸਮਰੱਥਾ ਦਾ ਪਲਾਂਟ ਬਣਾਇਆ ਜਾ ਰਿਹਾ ਹੈ, ਜਿਸ ਨਾਲ 17 ਐਮ.ਐਲ.ਡੀ ਦਾ ਪੰਪਿੰਗ ਸਟੇਸ਼ਨ ਵੀ ਤਿਆਰ ਕੀਤਾ ਜਾ ਰਿਹਾ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਇਸ ਪ੍ਰੋਜੈਕਟ ਦੀ ਪ੍ਰਗਤੀ ਦਾ ਰਿਵਿਊ ਕਰਨ ਤੋਂ ਬਾਅਦ ਦੱਸਿਆ ਕਿ ਇਸ ਪ੍ਰੋਜੈਕਟ ਦਾ ਕਰੀਬ 70 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਮਈ ਤੱਕ ਇਸ ਨੂੰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਹਨਾਂ ਕਿਹਾ ਕਿ ਪਲਾਂਟ ਚਾਲੂ ਹੋਣ ਤੋਂ ਬਾਅਦ ਸ਼ਹਿਰ ਦਾ ਗੰਦਲਾ ਪਾਣੀ ਟ੍ਰੀਟ ਕਰਕੇ ਖੇਤਾਂ ਵਿੱਚ ਸਿੰਚਾਈ ਲਈ ਵਰਤਿਆ ਜਾਵੇਗਾ, ਜਦਕਿ ਇਸ ਵੇਲੇ ਇਹ ਪਾਣੀ ਬਰਸਾਤੀ ਨਾਲਿਆਂ ਵਿੱਚ ਵਗ ਰਿਹਾ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸ਼ੁੁਰੂਆਤ ਦਸੰਬਰ 2024 ਵਿੱਚ ਹੋਈ ਸੀ। ਪਲਾਂਟ ਵਿੱਚ ਐਮ.ਬੀ.ਬੀ.ਆਰ ਟੈਕਨਾਲੋਜੀ, ਕਲੋਰੀਨੇਸ਼ਨ ਕਾਂਟੈਕਟ ਟੈਂਕ ਅਤੇ ਪ੍ਰਾਇਮਰੀ ਟ੍ਰੀਟਮੈਂਟ ਯੂਨਿਟ ਵਰਗੀਆਂ ਆਧੁਨਿਕ ਸਹੂਲਤਾਂ ਸ਼ਾਮਲ ਹਨ। ਉਹਨਾਂ ਕਿਹਾ ਕਿ ਐਸ.ਟੀ.ਪੀ ਬਣਨ ਨਾਲ ਗੰਦਾ ਪਾਣੀ ਸਿੱਧਾ ਨਾਲਿਆਂ ਵਿੱਚ ਜਾਣ ਤੋਂ ਰੁਕੇਗਾ, ਜਿਸ ਨਾਲ ਵਾਤਾਵਰਣ ਦੀ ਸੰਭਾਲ ਹੋਵੇਗੀ।ਅਗਲੇ ਪੜਾਅ ਵਿੱਚ ਇਹ ਟ੍ਰੀਟਡ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਜਾਵੇਗਾ। ਉਹਨਾਂ ਦੱਸਿਆ ਕਿ ਸ਼ਹਿਰ ਦੀ ਲਗਭਗ 35 ਹਜ਼ਾਰ ਆਬਾਦੀ ਇਸ ਪ੍ਰੋਜੈਕਟ ਨਾਲ ਲਾਭਾਨਵਿਤ ਹੋਵੇਗੀ। ਇਸ ਨਾਲ ਨਾ ਸਿਰਫ ਪ੍ਰਦੂਸ਼ਣ ਘਟੇਗਾ, ਸਗੋਂ ਸਿੰਚਾਈ ਲਈ ਇੱਕ ਵਧੀਆ ਵਿਕਲਪ ਵੀ ਮਿਲੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media