ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਵਿਕਾਸ ਦੇ ਨਵੇਂ ਅਯਾਮ
ਸਥਾਪਿਤ ਕਰ ਰਹੀ ਹੈ ਜਿਸ ਨਾਲ ਪੰਜਾਬ ਮੁੜ ‘ਰੰਗਲੇ ਪੰਜਾਬ’ ਵੱਲ ਵਧ ਰਿਹਾ ਹੈ।ਇਹ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾ ਰਹੀ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਚੇਅਰਮੈਨ ਸੰਧੂ ਨੇ ਕਿਹਾ ਕਿ ਇੱਕ ਹੋਰ ਮਹੱਤਵਪੂਰਨ ਕਦਮ ਵਿੱਚ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ਼ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਆਮਦਨ ਦੀਆਂ ਸਰਤਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਹੁਣ ਸਰਕਾਰੀ ਕਰਮਚਾਰੀਆਂ ਅਤੇ ਪੈਨਸਨਰਾਂ ਨੂੰ ਵੀ ਇਸ ਦੇ ਅਧੀਨ ਸ਼ਾਮਲ ਕੀਤਾ ਗਿਆ ਹੈ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media