ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ
ਵਾਰਡ ਨੰਬਰ 70 ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ਵਿਕਾਸ ਕਾਰਜ਼ ਲਗਾਤਾਰ ਜਾਰੀ ਹਨ।ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਦਰਵਾਜ਼ੇ ਤੱਕ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ।ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਲਾਕੇ ਵਿੱਚ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ।ਕੌਂਸਲਰ ਵਿਜੈ ਭਗਤ ਨੇ ਵਿਧਾਇਕ ਦਾ ਧੰਨਵਾਦ ਕੀਤਾ।
ਇਸ ਮੌਕੇ ਵਿਜੇ ਭਗਤ, ਬਲਦੇਵ ਪ੍ਰਧਾਨ, ਹਰਿੰਦਰ ਸਿੰਘ, ਬਲਵਿੰਦਰ ਸਿੰਘ ਗੋਰਾ, ਭਗਤ ਰਵੀ ਸ਼ੰਕਰ, ਡਿੰਪਲ ਅਰੋੜਾ, ਪੀ.ਏ ਮਾਧਵ ਸ਼ਰਮਾ ਆਦਿ ਮੌਜ਼ੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media